ਕੋਟਕਪੂਰਾ ਗੋਲੀਕਾਂਡ: ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਸੁਖਬੀਰ ਬਾਦਲ ਤੇ ਤਤਕਾਲੀ ਐੱਸਐੱਸਪੀ ਦੀ ਜ਼ਮਾਨਤ ਪਟੀਸ਼ਨ ਰੱਦ, ਹੋ ਸਕਦੀ ਹੈ ਗ੍ਰਿਫ਼ਤਾਰੀ

ਕੋਟਕਪੂਰਾ ਗੋਲੀਕਾਂਡ: ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਸੁਖਬੀਰ ਬਾਦਲ ਤੇ ਤਤਕਾਲੀ ਐੱਸਐੱਸਪੀ ਦੀ ਜ਼ਮਾਨਤ ਪਟੀਸ਼ਨ ਰੱਦ, ਹੋ ਸਕਦੀ ਹੈ ਗ੍ਰਿਫ਼ਤਾਰੀ

ਚੰਡੀਗੜ੍ਹ/ਫਰੀਦਕੋਟ (ਵੀਓਪੀ ਬਿਊਰੋ) ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੂੰ ਜ਼ਮਾਨਤ ਮਿਲ ਗਈ ਹੈ। ਜਦਕਿ ਸੁਖਬੀਰ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਫਰੀਦਕੋਟ ਦੀ ਇੱਕ ਸਥਾਨਕ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ ਜਦਕਿ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ।

ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਨੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਦੇ ਆਧਾਰ ‘ਤੇ 6 ਮਾਰਚ ਨੂੰ ਜੇਐਮਆਈਸੀ ਦੀ ਅਦਾਲਤ ਨੇ ਅਜੈਪਾਲ ਸਿੰਘ ਨੇ ਸਾਰਿਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ ਐਸਐਸਪੀ ਮਾਨ ਸਮੇਤ ਬਾਦਲ ਪਿਓ-ਪੁੱਤ ਨੇ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਸਨ।

ਇਸ ਤੋਂ ਪਹਿਲਾਂ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਨੇ ਗੋਲੀਬਾਰੀ ਮਾਮਲੇ ਦੀ ਚਾਰਜਸ਼ੀਟ ਦਿਖਾਉਣ ਲਈ ਸੁਖਬੀਰ ਸਿੰਘ ਬਾਦਲ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ। ਜ਼ਮਾਨਤ ਦੀ ਅਪੀਲ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਕੀਲ ਰਾਹੀਂ ਚਾਰਜਸ਼ੀਟ ਦੀ ਕਾਪੀ ਦਿਖਾਉਣ ਦੀ ਬੇਨਤੀ ਕੀਤੀ ਸੀ ਪਰ ਐਸਆਈਟੀ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ।

error: Content is protected !!