ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਇਕੱਠੇ ਹੋਏ ਧਰਨਾਕਾਰੀਆਂ ‘ਤੇ ਪੁਲਿਸ ਦੀ ਵੱਡੀ ਕਾਰਵਾਈ

ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਇਕੱਠੇ ਹੋਏ ਧਰਨਾਕਾਰੀਆਂ ‘ਤੇ ਪੁਲਿਸ ਦੀ ਵੱਡੀ ਕਾਰਵਾਈ

ਮੋਹਾਲੀ (ਵੀਓਪੀ ਬਿਊਰੋ) ਪੂਰੇ ਪੰਜਾਬ ਵਿੱਚ ਇਸ ਸਮੇਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੇ ਵਿਰੋਧ ‘ਚ ਮੋਹਾਲੀ ‘ਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ‘ਤੇ ਪੰਜਾਬ ਪੁਲਿਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਲਗਾਏ ਗਏ ਟੈਂਟ ਨੂੰ ਉਖਾੜ ਦਿੱਤਾ। ਪੁਲਿਸ ਨੇ ਜਨਤਕ ਰਸਤਾ ਖਾਲੀ ਕਰਵਾ ਲਿਆ ਗਿਆ ਹੈ।


ਮੁਹਾਲੀ ਜ਼ਿਲ੍ਹੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਜਨਤਕ ਮਾਰਗ (ਏਅਰਪੋਰਟ ਰੋਡ) ਨੂੰ ਜਾਮ ਕਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਪੁਲਿਸ ਹੁਣ ਹਰਕਤ ਵਿੱਚ ਆ ਗਈ ਹੈ। ਪੁਲਿਸ ਕਾਰਵਾਈ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਇੱਥੇ ਬੱਸਾਂ ਵੀ ਮੰਗਵਾਈਆਂ ਗਈਆਂ ਹਨ। ਧਰਨਾਕਾਰੀਆਂ ਨੂੰ ਚੁੱਕ ਕੇ ਬੱਸਾਂ ਵਿੱਚ ਬਿਠਾਇਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਕੁਝ ਲੋਕਾਂ ਨੂੰ ‘ਬੰਦੀ’ ਵੀ ਕੀਤਾ ਜਾ ਸਕਦਾ ਹੈ।

ਰੈਪਿਡ ਐਕਸ਼ਨ ਫੋਰਸ (ਆਰਏਐਫ) ਦੀਆਂ ਟੀਮਾਂ ਮੁਹਾਲੀ ਵਿੱਚ ਤਾਇਨਾਤ ਹਨ। ਬੁੱਧਵਾਰ ਨੂੰ ਮੋਹਾਲੀ ‘ਚ ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਗਏ ਘੇਰਾਓ ਦੇ ਮਾਮਲੇ ‘ਚ ਸਰਕਾਰ ਨੂੰ ਆਪਣਾ ਜਵਾਬ ਪੇਸ਼ ਕਰਨਾ ਹੈ। ਇਸੇ ਸਾਰੇ ਮਾਮਲੇ ਨੂੰ ਲੈ ਕੇ ਇਹ ਕਾਰਵਾਈ ਕੀਤੀ ਗਈ ਹੈ।

error: Content is protected !!