ਇੰਨੀ ਪੁਲਿਸ ਵੀ ਨਹੀਂ ਫੜ ਸਕੀ ਅੰਮ੍ਰਿਤਪਾਲ ਸਿੰਘ ਨੂੰ, ਹਾਈ ਕੋਰਟ ਨੇ ਕਿਹਾ- ਇਹ ਨਾਕਾਮੀ ਹੈ, 80 ਹਜ਼ਾਰ ਪੁਲਿਸ ਮੁਲਾਜ਼ਮ ਕੀ ਕਰ ਰਹੇ ਸਨ… 

ਇੰਨੀ ਪੁਲਿਸ ਵੀ ਨਹੀਂ ਫੜ ਸਕੀ ਅੰਮ੍ਰਿਤਪਾਲ ਸਿੰਘ ਨੂੰ, ਹਾਈ ਕੋਰਟ ਨੇ ਕਿਹਾ- ਇਹ ਨਾਕਾਮੀ ਹੈ…

ਚੰਡੀਗੜ੍ਹ (ਵੀਓਪੀ ਬਿਊਰੋ)— ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਕੋਲ ਇੰਨੀ ਭਾਰੀ ਪੁਲਿਸ ਫੋਰਸ ਹੈ। ਇਸ ਦੇ ਬਾਵਜੂਦ ਪੁਲਿਸ ਅੰਮ੍ਰਿਤਪਾਲ ਨੂੰ ਫੜਨ ਵਿੱਚ ਨਾਕਾਮ ਰਹੀ। ਇਹ ਪੰਜਾਬ ਪੁਲਿਸ ਦੀ ਨਾਕਾਮੀ ਨੂੰ ਦਰਸਾਉਂਦਾ ਹੈ। 80 ਹਜ਼ਾਰ ਪੁਲਿਸ ਮੁਲਾਜ਼ਮ ਕੀ ਕਰ ਰਹੇ ਸਨ? ਪੁਲਿਸ ਦਾ ਖੁਫੀਆ ਤੰਤਰ ਪੂਰੀ ਤਰ੍ਹਾਂ ਫੇਲ ਹੋ ਰਿਹਾ ਹੈ।

ਹਾਈਕੋਰਟ ਨੇ ਸੂਬਾ ਸਰਕਾਰ ਤੋਂ ਪੁੱਛਿਆ ਹੈ ਕਿ ਜੇਕਰ ਅੰਮ੍ਰਿਤਪਾਲ ਦੇਸ਼ ਲਈ ਖਤਰਾ ਹੈ ਤਾਂ ਉਸ ਨੂੰ ਅਜੇ ਤੱਕ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਜੇਕਰ ਉਸ ਦੇ ਸਾਥੀ ਫੜੇ ਗਏ ਸਨ ਤਾਂ ਉਸ ਨੂੰ ਕਾਬੂ ਕਿਉਂ ਨਹੀਂ ਕੀਤਾ ਗਿਆ। ਇਸ ਮਾਮਲੇ ਵਿੱਚ ਸਖ਼ਤ ਟਿੱਪਣੀ ਕਰਦਿਆਂ ਅਦਾਲਤ ਨੇ ਇਸ ਨੂੰ ਖੁਫ਼ੀਆ ਤੰਤਰ ਦੀ ਨਾਕਾਮੀ ਕਰਾਰ ਦਿੱਤਾ ਹੈ। ਦਰਅਸਲ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਣ ਦੇ ਦੋਸ਼ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਬਠਿੰਡਾ ਵਾਸੀ ਇਮਰਾਨ ਸਿੰਘ ਨੇ ਹਾਈ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਸੀ।

ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਦੱਸਿਆ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ। ਉਸ ‘ਤੇ ਐਨ.ਐਸ.ਏ. ਲਾਇਆ ਗਿਆ ਹੈ ਅਤੇ ਇਸ ਤੋਂ ਜਿਆਦਾ ਉਹ ਕੁਝ ਹੋਰ ਨਹੀਂ ਦੱਸ ਸਕਦਾ।

error: Content is protected !!