ਆਪਰੇਸ਼ਨ ਅੰਮ੍ਰਿਤਪਾਲ ਦੌਰਾਨ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਲਈ ਲੜੇਗੀ ਅਕਾਲੀ ਦਲ, ਸੁਖਬੀਰ ਬਾਦਲ ਨੇ ਕੀਤਾ ਇਹ ਐਲਾਨ

ਆਪਰੇਸ਼ਨ ਅੰਮ੍ਰਿਤਪਾਲ ਦੌਰਾਨ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਲਈ ਲੜੇਗੀ ਅਕਾਲੀ ਦਲ, ਸੁਖਬੀਰ ਬਾਦਲ ਨੇ ਕੀਤਾ ਇਹ ਐਲਾਨ

ਚੰਡੀਗੜ੍ਹ (ਵੀਓਪੀ ਬਿਊਰੋ) ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗਾ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਉਨਾਂ ਕਿਹਾ ਕਿ ਉਨਾਂ ਦੀ ਪਾਰਟੀ ਪੰਜਾਬ ਵਿੱਚ ਚੱਲ ਰਹੇ ਗੈਰ-ਸੰਵਿਧਾਨਕ ਸ਼ਿਕੰਜੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰੇ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ ਅਤੇ ਇਹ ਯਕੀਨੀ ਬਣਾਏਗੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨਾਂ ਦੇ ਹੱਕਾਂ ਦੀ ਉਲੰਘਣਾ ਨਾ ਹੋਵੇ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਨੌਜਵਾਨਾਂ ਨੂੰ ਸਿਰਫ਼ ਸ਼ੱਕ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਸੂਬਾ ਪੱਧਰੀ ਕਮੇਟੀ ਬਣਾਈ ਗਈ ਹੈ, ਜੋ ਜ਼ਿਲ੍ਹਿਆਂ ਵਿੱਚ ਪਾਰਟੀ ਆਗੂਆਂ ਨਾਲ ਤਾਲਮੇਲ ਕਰੇਗੀ ਅਤੇ ਜਿੱਥੇ ਵੀ ਲੋੜ ਹੋਵੇਗੀ ਤੁਰੰਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ। ਉਨ੍ਹਾਂ ਪਾਰਟੀ ਆਗੂਆਂ ਨੂੰ ਕਿਹਾ ਕਿ ਉਹ ਸਿੱਖ ਨੌਜਵਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਨੂੰ ਸੂਬਾ ਕਮੇਟੀ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ।

ਅਰਸ਼ਦੀਪ ਕਲੇਰ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਸੀਨੀਅਰ ਵਕੀਲਾਂ ਦੀ ਸੂਬਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਕਮੇਟੀ ਮੈਂਬਰ ਹਰੀਸ਼ ਰਾਏ ਢਾਂਡਾ, ਅਮਰਦੀਪ ਸਿੰਘ ਧਾਰਨੀ, ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਮਾਨ, ਜਸਦੇਵ ਸਿੰਘ, ਪਰਮਪ੍ਰੀਤ ਸਿੰਘ ਪਾਲ, ਜਸਪ੍ਰੀਤ ਸਿੰਘ ਬਰਾੜ, ਪਰਮਪ੍ਰੀਤ ਸਿੰਘ ਬਾਜਵਾ, ਜ਼ੁਬੀਨ ਛੁਰਾ, ਰਵਿੰਦਰ ਸਿੰਘ ਸੈਂਪਲਾ, ਗੁਰਵੀਰ ਸਿੰਘ ਸਿੱਧੂ, ਪਰਮਬੀਰ ਸਿੰਘ, ਸੰਨੀ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਸ਼ਾਮਲ ਹਨ।

error: Content is protected !!