ਡਿਊਟੀ ਜਾ ਰਹੇ ਅਧਿਆਪਕਾਂ ਦੀ ਗੱਡੀ ਉਤੇ ਡਿੱਗਾ ਦਰੱਖਤ, ਕਈਆਂ ਦੀ ਹਾਲਤ ਗੰਭੀਰ

ਡਿਊਟੀ ਜਾ ਰਹੇ ਅਧਿਆਪਕਾਂ ਦੀ ਗੱਡੀ ਉਤੇ ਡਿੱਗਾ ਦਰੱਖਤ, ਕਈਆਂ ਦੀ ਹਾਲਤ ਗੰਭੀਰ

ਵੀਓਪੀ ਬਿਊਰੋ,ਫਿਰੋਜ਼ਪੁਰ- ਸੜਕੀ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ। ਹੁਣ ਜਲਾਲਾਬਾਦ ਤੋਂ ਤਰਨਤਾਰਨ ਦੇ ਵਲਟੋਹਾ ਡਿਊਟੀ ‘ਤੇ ਜਾ ਰਹੇ ਅਧਿਆਪਕਾਂ ਨਾਲ ਫਿਰੋਜ਼ਪੁਰ ਹਾਈਵੇ ‘ਤੇ ਪੈਂਦੇ ਪਿੰਡ ਪੀਰ ਮੁਹੰਮਦ ਕੋਲ ਸੜਕ ਹਾਦਸਾ ਵਾਪਰ ਗਿਆ। ਅੱਧੀ ਦਰਜਨ ਦੇ ਕਰੀਬ ਅਧਿਆਪਕ ਜ਼ਖਮੀ ਹੋ ਗਏ, ਜਦੋਂਕਿ ਦੋ ਅਧਿਆਪਕਾਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆ, ਉਨ੍ਹਾਂ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 6 ਵਜੇ 11 ਅਧਿਆਪਕ ਇੱਕ ਗੱਡੀ ਵਿਚ ਸਵਾਰ ਹੋ ਕੇ ਵਲਟੋਹਾ ਡਿਊਟੀ ਉਤੇ ਜਾ ਰਹੇ ਸਨ, ਜਦੋਂ ਉਹ ਪਿੰਡ ਪੀਰ ਮੁਹੰਮਦ ਲਾਗੇ ਪਹੁੰਚੇ ਤਾਂ, ਗੱਡੀ ਉਤੇ ਸਫੈਦੇ ਦਾ ਦਰਖਤ ਆ ਡਿਗਾ, ਜਿਸ ਕਾਰਨ ਗੱਡੀ ਵਿਚ ਸਵਾਰ ਅਧਿਆਪਕਾਂ ਨੂੰ ਸੱਟਾਂ ਲੱਗ ਗਈਆਂ।


ਮੌਕੇ ਤੇ ਮੌਜੂਦ ਲੋਕਾਂ ਦੀ ਮੰਨੀਏ ਤਾਂ, ਇਸ ਸੜਕ ਹਾਦਸੇ ਵਿਚ ਦੋ ਅਧਿਆਪਕ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਡਾਕਟਰਾਂ ਨੇ ਰੈਫ਼ਰ ਕਰ ਦਿੱਤਾ ਹੈ, ਜਦੋਂਕਿ ਤਿੰਨ-ਚਾਰ ਅਧਿਆਪਕਾਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਇਲਾਜ ਲਈ ਲਿਆਂਦਾ ਗਿਆ ਹੈ। 11 ਦਿਨਾਂ ਵਿਚ ਅਧਿਆਪਕਾਂ ਨਾਲ ਇਹ ਦੂਜਾ ਹਾਦਸਾ ਵਾਪਰਿਆ ਹੈ।

error: Content is protected !!