ਅੰਮ੍ਰਿਤਪਾਲ ਦੇ ਚਾਚੇ ਦੀ ਗੈਰ-ਕਾਨੂੰਨੀ ਹਿਰਾਸਤ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਦਾ ਹਾਈ ਕੋਰਟ ‘ਚ ਜਵਾਬ, ਦੋਸ਼ ਗੰਭੀਰ ਸੀ ਤਾਂ ਹੀ NSA ਲਾਇਆ…

ਅੰਮ੍ਰਿਤਪਾਲ ਦੇ ਚਾਚੇ ਦੀ ਗੈਰ-ਕਾਨੂੰਨੀ ਹਿਰਾਸਤ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਦਾ ਹਾਈ ਕੋਰਟ ‘ਚ ਜਵਾਬ, NSA ਸਹੀ ਲਾਇਆ ਹੈ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਚਾਚੇ ਦੀ ਪੁਲਿਸ ਹਿਰਾਸਤ ਨੂੰ ਗੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਸਬੰਧੀ ਕਿਹਾ ਕਿ ਹਰਜੀਤ ਸਿੰਘ ਸੱਜਣ ‘ਤੇ ਗੰਭੀਰ ਦੋਸ਼ ਹਨ। ਇਸੇ ਲਈ ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਗਾਇਆ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਨਿਰਧਾਰਤ ਧਾਰਾਵਾਂ ਤਹਿਤ ਕੀਤੀ ਗਈ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਦੇ ਹੋਰ ਸਾਥੀਆਂ ਦੀ ਲੰਬਿਤ ਪਟੀਸ਼ਨ ‘ਤੇ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।

ਅੰਮ੍ਰਿਤਸਰ ਵਾਸੀ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਅਤੇ ਅੰਮ੍ਰਿਤਪਾਲ ਦਾ ਚਾਚਾ ਹਰਜੀਤ ਸਿੰਘ ਪੁਲਿਸ ਦੀ ਨਾਜਾਇਜ਼ ਹਿਰਾਸਤ ਵਿੱਚ ਹੈ। ਐੱਨਐੱਸਏ ਤਹਿਤ ਉਸ ਨੂੰ ਗ੍ਰਿਫ਼ਤਾਰ ਕਰਨ ਸਮੇਂ ਨਿਰਧਾਰਿਤ ਵਿਵਸਥਾਵਾਂ ਦੀ ਪਾਲਣਾ ਨਹੀਂ ਕੀਤੀ ਗਈ। ਜਵਾਬ ਦਾਇਰ ਕਰਦੇ ਹੋਏ ਪੰਜਾਬ ਸਰਕਾਰ ਨੇ ਕਿਹਾ ਕਿ ਹਰਜੀਤ ਸਿੰਘ ਅੰਮ੍ਰਿਤਪਾਲ ਸਿੰਘ ਦਾ ਬਹੁਤ ਕਰੀਬੀ ਸੀ ਅਤੇ ਅਜਨਾਲਾ ਥਾਣੇ ‘ਤੇ ਹਮਲੇ ‘ਚ ਉਸ ਦੀ ਭੂਮਿਕਾ ਸੀ। ਨਾਲ ਹੀ, ਉਸਨੇ 23 ਫਰਵਰੀ ਨੂੰ ਜਨਤਾ ਨੂੰ ਭੜਕਾਇਆ ਸੀ, ਜਿਸ ਲਈ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਜਦੋਂ ਉਸ ਨੂੰ ਪੇਸ਼ ਕਰਨ ਲਈ ਕਿਹਾ ਗਿਆ ਤਾਂ ਪੰਜਾਬ ਸਰਕਾਰ ਨੇ ਕਿਹਾ ਕਿ ਹਰਜੀਤ ਸਿੰਘ ਨੂੰ ਪੁਲਿਸ ਨੇ ਐਨਐਸਏ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਵਿੱਚ ਰੱਖਿਆ ਹੈ ਅਤੇ ਇਸ ਐਕਟ ਤਹਿਤ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ।

ਹਰਜੀਤ ਸਿੰਘ ਦੀ ਖ਼ਰਾਬ ਸਿਹਤ ਦੀ ਦਰਖ਼ਾਸਤ ’ਤੇ ਪੰਜਾਬ ਸਰਕਾਰ ਨੇ ਕਿਹਾ ਕਿ ਉਥੇ ਸਾਰੀਆਂ ਸਿਹਤ ਸਹੂਲਤਾਂ ਉਪਲਬਧ ਹਨ ਅਤੇ ਲੋੜ ਪੈਣ ’ਤੇ ਮੁਲਜ਼ਮਾਂ ਦਾ ਢੁੱਕਵਾਂ ਇਲਾਜ ਕੀਤਾ ਜਾਵੇਗਾ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਹੁਣ ਅੰਮ੍ਰਿਤਪਾਲ ਦੇ ਹੋਰ ਸਾਥੀਆਂ ਸਮੇਤ ਇਸ ਮਾਮਲੇ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।

error: Content is protected !!