ਪੰਜਾਬ ਪੁਲਿਸ ‘ਚ ਤਾਇਨਾਤ ASI ਨੇ ਆਪਣੀ ਘਰਵਾਲੀ ਤੇ 19 ਸਾਲ ਦੇ ਜਵਾਨ ਪੁੱਤਰ ਨੂੰ ਗੋਲੀਆਂ ਨਾਲ ਭੁੰਨਿਆ

ਪੰਜਾਬ ਪੁਲਿਸ ‘ਚ ਤਾਇਨਾਤ ASI ਨੇ ਆਪਣੀ ਘਰਵਾਲੀ ਤੇ 19 ਸਾਲ ਦੇ ਜਵਾਨ ਪੁੱਤਰ ਨੂੰ ਗੋਲੀਆਂ ਨਾਲ ਭੁੰਨਿਆ

 

ਵੀਓਪੀ ਬਿਊਰੋ- ਰਿਸਤਿਆਂ ਦੀ ਮਰਿਆਦਾ ਅੱਜ ਦੋ ਦੌਰ ਵਿੱਚ ਖਤਮ ਹੋ ਗਈ ਹੈ। ਖੂਨ ਸਫੈਦ ਹੋ ਗਏ ਹਨ ਅਤੇ ਕਰੋਧ ਹੀ ਮਨੁੱਖ ਦੇ ਖਾਤਮੇ ਦਾ ਕਾਰਨ ਬਣ ਗਿਆ ਹੈ। ਗੁਰਦਾਸਪੁਰ ਦੇ ਪਿੰਡ ਭੁੰਬਲੀ ਤੋਂ ਇਕ ਖੌਫ਼ਨਾਕ ਖ਼ਬਰ ਸਾਹਮਣੇ ਆਈ ਹੈ। ਜਿਸ ਕਾਰਨ ਇਲਾਕੇ ਵਿੱਚ ਸਹਿਮਤ ਦਾ ਮਾਹੌਲ ਹੈ। ਜਿੱਥੇ ਪੰਜਾਬ ਪੁਲਿਸ ਦੇ ਏਐੱਸਆਈ ਭੁਪਿੰਦਰ ਸਿੰਘ ਉਮਰ 48 ਸਾਲ ਨੇ ਆਪਣੀ ਪਤਨੀ ਬਲਜੀਤ ਕੌਰ (40) ਅਤੇ ਪੁੱਤਰ ਬਲਪ੍ਰੀਤ ਸਿੰਘ (19) ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮੁਲਜ਼ਮ ਘਟਨਾ ਤੋਂ ਬਾਅਦ ਫਰਾਰ ਹੈ।

ਜਾਣਕਾਰੀ ਅਨੁਸਾਰ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਦੇ ਅਧੀਨ ਪੈਂਦੇ ਪਿੰਡ ਭੁੰਬਲੀ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਵੱਲੋਂ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਹ  ‌ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਕੇ ਮੌਕੇ ‘ਤੋਂ ਫ਼ਰਾਰ ਹੋ ਗਿਆ।

ਪਿੰਡ ਭੁੰਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਸ ਗੁਰਦਾਸਪੁਰ ਦੇ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!