‘ਸੀਐੱਮ ਦੀ ਯੋਗਸ਼ਾਲਾ’ ਬਚਾਵੇਗੀ ਬਿਮਾਰੀਆਂ ਤੋਂ, ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਅੱਜ ਪਟਿਆਲਾ ‘ਚ ਕਰਨ ਜਾ ਰਹੇ ਨੇ ਆਗਾਜ਼

‘ਸੀਐੱਮ ਦੀ ਯੋਗਸ਼ਾਲਾ’ ਬਚਾਵੇਗੀ ਬਿਮਾਰੀਆਂ ਤੋਂ, ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਅੱਜ ਪਟਿਆਲਾ ‘ਚ ਕਰਨ ਜਾ ਰਹੇ ਨੇ ਆਗਾਜ਼

ਪਟਿਆਲਾ (ਵੀਓਪੀ ਬਿਊਰੋ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂੰ ਪਟਿਆਲਾ ਪਹੁੰਚਣਗੇ। ਇਸ ਮੌਕੇ ਦੋਵੇਂ ਆਗੂ ਪੰਜਾਬ ਵਿੱਚ ‘ਸੀਐਮ ਦੀ ਯੋਗਸ਼ਾਲਾ’ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਮੈਡੀਟੇਸ਼ਨ, ਪ੍ਰਾਣਾਯਾਮ ਅਤੇ ਯੋਗਾ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਹਿਲੇ ਪੜਾਅ ਵਿੱਚ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ‘ਸੀਐਮ ਦੀ ਯੋਗਸ਼ਾਲਾ’ ਸਥਾਪਿਤ ਕੀਤੀ ਜਾਵੇਗੀ। ਬਾਅਦ ਵਿੱਚ ਇਹ ਪ੍ਰੋਜੈਕਟ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।

ਬਲਬੀਰ ਸਿੰਘ ਨੇ ਦੱਸਿਆ ਕਿ ਜੋ ਵਿਅਕਤੀ ਆਪਣੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਇਹ ਯੋਗਸ਼ਾਲਾ ਖੋਲ੍ਹਣਾ ਚਾਹੁੰਦੇ ਹਨ, ਉਹ ਹੈਲਪਲਾਈਨ ਨੰਬਰ 76694-00500 ‘ਤੇ ਮਿਸ ਕਾਲ ਕਰ ਸਕਦੇ ਹਨ। ਇਸ ਦੇ ਲਈ ਪੰਜਾਬ ਸਰਕਾਰ ਯੋਗਾ ਅਧਿਆਪਕਾਂ ਲਈ ਮੁਫ਼ਤ ਪ੍ਰਬੰਧ ਕਰੇਗੀ। ਲੋਕਾਂ ਨੂੰ ਵੱਧ ਤੋਂ ਵੱਧ ਨਿਯਮਿਤ ਤੌਰ ‘ਤੇ ਯੋਗਾ ਕਰਨ ਦਾ ਖੁੱਲ੍ਹਾ ਸੱਦਾ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਹੱਸਣ ਦਾ ਅਸਲ ਕਾਰਨ ਦੱਸ ਰਹੇ ਹਨ ਅਤੇ ਸੀਐਮ ਯੋਗਸ਼ਾਲਾ ਵੀ ਇਸ ਕੜੀ ਦਾ ਅਹਿਮ ਹਿੱਸਾ ਹੈ।

error: Content is protected !!