ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਸਾਹਿਬ ਦੀ ਤਾੜਨਾ, ਸਿੱਖੀ ਖਿ਼ਲਾਫ਼ ਗ਼ਲਤ ਪ੍ਰਚਾਰ ਕਰਨ ਵਾਲਿਆਂ ਖਿ਼ਲਾਫ਼ ਕਰੋ ਕਾਰਵਾਈ

ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਸਾਹਿਬ ਦੀ ਤਾੜਨਾ, ਸਿੱਖੀ ਖਿ਼ਲਾਫ਼ ਗ਼ਲਤ ਪ੍ਰਚਾਰ ਕਰਨ ਵਾਲਿਆਂ ਖਿ਼ਲਾਫ਼ ਕਰੋ ਕਾਰਵਾਈ


ਵੀਓਪੀ ਬਿਊਰੋ, ਤਲਵੰਡੀ ਸਾਬੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾੜਨਾ ਕੀਤੀ ਹੈ। ਉਨ੍ਹਾਂ ਹੁਕਮ ਦਿੰਦਿਆਂ ਕਿਹਾ ਕਿ ਸਿੱਖਾਂ ਤੇ ਸਿੱਖੀ ਖ਼ਿਲਾਫ਼ ਅਫ਼ਵਾਹਾਂ ਫੈਲਾਉਣ ਵਾਲੇ ਤੇ ਗ਼ਲਤ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।


ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੀਡੀਆ ਨੂੰ ਚੁਣੌਤੀਆਂ ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਹੋਈ ਇਕੱਤਰਤਾ ਵਿੱਚ ਸੈਂਕੜੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰ ਰਹੇ ਸਨ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਵੱਖ-ਵੱਖ ਮੀਡੀਆ ਕਰਮੀਆਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨਾਲ ਹਰੇਕ ਸਿੱਖ ਖੜ੍ਹੇ।

ਉਨ੍ਹਾਂ ਕਿਹਾ ਕਿ 12 ਅਪ੍ਰੈਲ ਤੋਂ 15 ਅਪ੍ਰੈਲ ਤਕ ਸਾਰੇ ਹੀ ਦਿਹਾੜਿਆਂ ‘ਤੇ ਵੱਧ ਤੋਂ ਵੱਧ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਿਨਾਂ ਕਿਸੇ ਡਰ ਤੋਂ ਪਹੁੰਚਣ। ਉਨ੍ਹਾਂ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਤਾੜਨਾ ਕੀਤੀ ਕਿ ਗ਼ਲਤ ਅਫਵਾਹਾਂ ਫੈਲਾਉਣ ਵਾਲੇ ਸੋਸ਼ਲ ਮੀਡੀਆ, ਪੱਤਰਕਾਰਾਂ ਤੇ ਅਫਸਰ ਜੋ ਸਿੱਖੀ ਵਿਰੁੱਧ ਗਲਤ ਅਫਵਾਹਾਂ ਫੈਲਾ ਰਹੇ ਹਨ, ਉਨ੍ਹਾ ‘ਤੇ ਕਾਰਵਾਈ ਕਰ ਕੇ ਐਫਆਈਆਰ ਦਰਜ ਕਰਵਾਈ ਜਾਵੇ ਤੇ ਸਰਕਾਰ ਨੂੰ ਕਿਹਾ ਕਿ ਸਿੱਖਾਂ ਨੂੰ ਤੋੜਨ ਵਾਲੀਆਂ ਹਰਕਤਾਂ ਤੋਂ ਬਾਜ਼ ਆਵੇ।

error: Content is protected !!