ਵੀਓਪੀ ਬਿਊਰੋ, ਲੁਧਿਆਣਾ- ਧੀ ਨਾਲ ਛੇੜਛਾੜ ਕਰਨ ਵਾਲੇ ਸਿਰਫਿਰੇ ਨੂੰ ਰੋਕਣਾ ਮਾਂ ਨੂੰ ਮਹਿੰਗਾ ਪੈ ਗਿਆ। ਸਿਰਫਿਰੇ ਨੇ ਚਾਕੂ ਨਾਲ ਗਲ਼ਾ ਕੱਟ ਕੇ ਲੜਕੀ ਦੀ ਮਾਂ ਦੀ ਹੱਤਿਆ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਬਬਲਜੀਤ ਕੌਰ (46) ਵਾਸੀ ਕੋਹਾੜਾ ਵਜੋਂ ਹੋਈ ਹੈ। ਉਸ ਦੇ ਪਤੀ ਦੀ 13 ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ । ਹੁਣ ਧੀ ਦੇ ਸਿਰ ਤੋਂ ਮਾਂ ਦਾ ਸਾਇਆ ਵੀ ਉਠ ਗਿਆ ਹੈ। ਉਧਰ, ਵਾਰਦਾਤ ਤੋਂ ਬਾਅਦ ਮੁਲਜ਼ਮ ਚਾਕੂ ਲੈ ਕੇ ਫ਼ਰਾਰ ਹੋ ਗਏ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਉਸ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਅਮਨਦੀਪ ਬਰਾੜ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਸ਼ਦੀਪ ਸਿੰਘ (22) ਵਾਸੀ ਕੋਹਾੜਾ ਵਜੋਂ ਹੋਈ ਹੈ।
