ਇਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ, ਮਾਂ-ਬਾਪ ਨੇ ਚਾਵਾਂ ਨਾਲ ਭੇਜਿਆ ਸੀ, ਮਾਂ ਦਾ ਰੋ-ਰੋ ਬੁਰਾ ਹਾਲ

ਇਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ, ਮਾਂ-ਬਾਪ ਨੇ ਚਾਵਾਂ ਨਾਲ ਭੇਜਿਆ ਸੀ, ਮਾਂ ਦਾ ਰੋ-ਰੋ ਬੁਰਾ ਹਾਲ

ਬਟਾਲਾ (ਵੀਓਪੀ ਬਿਊਰੋ) ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਮਾਂ-ਬਾਪ ਦਿਲ ‘ਤੇ ਪੱਥਰ ਰੱਖ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਰਹੇ ਹਨ ਪਰ ਜਦੋਂ ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਆਉਂਦੀ ਹੈ ਤਾਂ ਮਾਪੇ ਸਦਮਾ ਬਰਦਾਸ਼ਤ ਨਹੀਂ ਕਰ ਪਾਉਂਦੇ। ਅਜਿਹਾ ਹੀ ਇੱਕ ਮਾਮਲਾ ਬਟਾਲਾ ਦੇ ਪਿੰਡ ਸਰਾਂਵਾਲੀ ਵਿੱਚ ਸਾਹਮਣੇ ਆਇਆ ਹੈ। ਪਿੰਡ ਸਰਾਂਵਾਲੀ ਦਾ ਨੌਜਵਾਨ ਸਰਦੂਲ ਸਿੰਘ ਜੋ ਕਰੀਬ 6 ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਸੂਚਨਾ ਪਰਿਵਾਰ ਨੂੰ ਮਿਲੀ।

ਮ੍ਰਿਤਕ ਸਰਦੂਲ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਅਜੇ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਲੜਕੇ ਸਰਦੂਲ ਸਿੰਘ ਨੂੰ ਕੈਨੇਡਾ (ਸਰੀ) ਵਿਖੇ ਬੜੇ ਚਾਅ ਨਾਲ ਭੇਜਿਆ ਸੀ। ਅੱਜ ਸਰਦੂਲ ਸਿੰਘ ਦੇ ਦੋਸਤਾਂ ਦਾ ਕੈਨੇਡਾ ਤੋਂ ਫ਼ੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਮ੍ਰਿਤਕ ਦੇ ਪਿਤਾ ਸਿੰਘ ਨੇ ਦੱਸਿਆ ਕਿ ਉਹ ਅਜੇ ਕੁਆਰੀ ਸੀ ਤੇ ਉਹ ਘਰ ਦਾ ਸਭ ਤੋਂ ਛੋਟਾ ਅਤੇ ਚਹੇਤਾ ਪੁੱਤਰ ਸੀ।

ਪੁੱਤਰ ਦੀ ਮੌਤ ਦੀ ਸੂਚਨਾ ਮਿਲਦੇ ਹੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਸ ਦੀਆਂ ਅੱਖਾਂ ਆਪਣੇ ਪੁੱਤਰ ਦਾ ਚਿਹਰਾ ਆਖਰੀ ਵਾਰ ਦੇਖਣ ਲਈ ਤਰਸਦੀਆਂ ਹਨ। ਮ੍ਰਿਤਕ ਸਰਦੂਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਵਾਪਸ ਪੰਜਾਬ ਲਿਆਵੇ, ਤਾਂ ਜੋ ਉਸਦੇ ਪਰਿਵਾਰਕ ਮੈਂਬਰ ਉਸ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕਣ।

error: Content is protected !!