ਵਿਸਾਖੀ ਦੇ ਪਵਿੱਤਰ ਦਿਹਾੜੇ ਦੌਰਾਨ ਖੁਰਾਲਗੜ੍ਹ ਤੀਰਥ ਯਾਤਰਾ ਮੌਕੇ 2 ਦਿਨ ‘ਚ 2 ਹਾਦਸੇ, 11 ਲੋਕਾਂ ਦੀ ਮੌਤ ਤੇ 20 ਜਣੇ ਹੋਏ ਜ਼ਖਮੀ

ਵਿਸਾਖੀ ਦੇ ਪਵਿੱਤਰ ਦਿਹਾੜੇ ਦੌਰਾਨ ਖੁਰਾਲਗੜ੍ਹ ਤੀਰਥ ਯਾਤਰਾ ਮੌਕੇ 2 ਦਿਨ ‘ਚ 2 ਹਾਦਸੇ, 11 ਲੋਕਾਂ ਦੀ ਮੌਤ ਤੇ 20 ਜਣੇ ਹੋਏ ਜ਼ਖਮੀ

ਹੁਸ਼ਿਆਰਪੁਰ (ਵੀਓਪੀ ਬਿਊਰੋ) ਬੀਤੇ ਕਿ ਦਿਨ ਪੰਜਾਬ ਲਈ ਕਾਫੀ ਭਾਰੀ ਰਹੇ ਹਨ। ਇਸ ਦੌਰਾਨ ਕਾਫੀ ਦੁਖਦਾਈ ਖਬਰਾਂ ਖਬਰਾਂ ਸਾਹਮਣੇ ਆਈਆਂ ਹਨ। ਇਸ ਦੌਰਾਨ ਹੁਸ਼ਿਆਰਪੁਰ ਜਿਲੇ ਵਿੱਚ ਦੋ ਹਾਦਸੇ ਵੀ ਹੋਏ ਜਿਸ ਦੌਰਾਨ ਕਈ ਲੋਕਾਂ ਦੀ ਮੌਤ ਹੋ ਗਊ। ਖੁਰਾਲਗੜ੍ਹ ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ 2 ਦਿਨਾਂ ‘ਚ ਵਾਪਰੇ ਦੋ ਹਾਦਸਿਆਂ ‘ਚ 11 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।

ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਟਰੱਕ ਹੇਠਾਂ ਆਉਣ ਨਾਲ 8 ਸ਼ਰਧਾਲੂਆਂ ਦੀ ਮੌਤ ਹੋ ਗਈ। ਘਟਨਾ ਦੇਰ ਰਾਤ ਕਰੀਬ 1 ਵਜੇ ਦੀ ਦੱਸੀ ਜਾ ਰਹੀ ਹੈ।ਸ਼੍ਰੀ ਖੁਰਾਲਗੜ੍ਹ ਸਾਹਿਬ ਬੱਸੀ ਵਿਖੇ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ 8 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਰਾਹੁਲ ਪੁੱਤਰ ਮਾਹ ਪਾਲ (25), ਸੁਦੇਸ਼ ਪਾਲ ਪੁੱਤਰ ਰਾਮਫਲ (48), ਰਾਮੋ ਪੁੱਤਰ ਸ਼ੀਸ਼ ਪਾਲ (15), ਗੀਤਾ ਦੇਵੀ ਪਤਨੀ ਪੁਸ਼ਪਿੰਦਰ ਕੁਮਾਰ (40), ਉਨਤੀ ਪੁੱਤਰੀ ਪੁਸ਼ਪਿੰਦਰ ਕੁਮਾਰ (16), ਸ਼ਾਮੋ ਦੇਵੀ ਅਤੇ ਸੰਤੋਸ਼ ਦੇਵੀ ਵਜੋਂ ਹੋਈ ਹੈ। ਸਾਰੇ ਮ੍ਰਿਤਕ ਜਿੰਦਲਪੁਰ ਭਾਦਸੋਂ, ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਇਸ ਹਾਦਸੇ ਵਿੱਚ ਮ੍ਰਿਤਕਾਂ ਵਿੱਚ ਇੱਕ ਹੀ ਪਰਿਵਾਰ ਦੇ 5 ਲੋਕ ਦੱਸੇ ਜਾ ਰਹੇ ਹਨ।

ਇਸੇ ਤਰ੍ਹਾਂ ਦੂਜੀ ਘਟਨਾ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਖੁਰਾਲਗੜ੍ਹ ਸਾਹਿਬ ਵਿਖੇ ਲੰਗਰ ਦਾ ਸਾਮਾਨ ਲੈ ਕੇ ਜਾ ਰਹੀ ਇੱਕ ਟਰੈਕਟਰ ਟਰਾਲੀ ਦੇ ਪਲਟ ਜਾਣ ਕਾਰਨ 3 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 14 ਦੇ ਕਰੀਬ ਜ਼ਖ਼ਮੀ ਹੋ ਗਏ।
ਵਿਸਾਖੀ ਦੇ ਤਿਉਹਾਰ ਮੌਕੇ ਲੁਧਿਆਣਾ ਦੇ ਪਿੰਡ ਬੋਦਲ ਤੋਂ ਸ਼ਰਧਾਲੂ ਖੁਰਾਲਗੜ੍ਹ ਸਾਹਿਬ ਗੜ੍ਹਸ਼ੰਕਰ ਵਿਖੇ ਲੰਗਰ ਲਗਾਉਣ ਲਈ ਟਰੈਕਟਰ ਟਰਾਲੀ ਰਾਹੀਂ ਲੰਗਰ ਸਮੱਗਰੀ ਲੈ ਕੇ ਜਾ ਰਹੇ ਸਨ ਕਿ ਪਿੰਡ ਗੜ੍ਹੀ ਮਾਨਸੋਵਾਲ ਨੇੜੇ ਅਚਾਨਕ ਟਰੈਕਟਰ ਟਰਾਲੀ ਪਲਟ ਗਈ, ਜਿਸ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ। ਟਰਾਲੀ ‘ਚ 14 ਲੋਕ ਸਵਾਰ ਸਨ, ਜਿਨ੍ਹਾਂ ਨੂੰ ਗੜ੍ਹਸ਼ੰਕਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

error: Content is protected !!