ਬਿਜਲੀ ਬਿੱਲਾਂ ਦੀ ਰਕਮ ਪਾਸ ਕਰਨ ਦੇ ਬਦਲੇ ਜੇਈ ਮੰਗ ਰਿਹਾ ਸੀ ਰਿਸ਼ਵਤ, 12 ਹਜ਼ਾਰ ਦਿੱਤੇ ਤਾਂ 7 ਹਜ਼ਾਰ ਹੋਰ ਮੰਗਣ ਲੱਗਾ…

ਬਿਜਲੀ ਬਿੱਲਾਂ ਦੀ ਰਕਮ ਪਾਸ ਕਰਨ ਦੇ ਬਦਲੇ ਜੇਈ ਮੰਗ ਰਿਹਾ ਸੀ ਰਿਸ਼ਵਤ, 12 ਹਜ਼ਾਰ ਦਿੱਤੇ ਤਾਂ 7 ਹਜ਼ਾਰ ਹੋਰ ਮੰਗਣ ਲੱਗਾ…

ਬਠਿੰਡਾ (ਵੀਓਪੀ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸਬ-ਡਵੀਜ਼ਨ-2, ਪੰਜਾਬ ਲੋਕ ਨਿਰਮਾਣ ਵਿਭਾਗ (ਇਮਾਰਤ ਅਤੇ ਸੜਕਾਂ) ਦੇ ਜੇਈ ਰਾਜਨ ਕੁਮਾਰ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਅਤੇ 7,000 ਰੁਪਏ ਦੀ ਹੋਰ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਮੌੜ ਮੰਡੀ ਦੇ ਰਹਿਣ ਵਾਲੇ ਗੁਰਮੇਲ ਸਿੰਘ ਵੱਲੋਂ ਸੀਐਮ ਐਂਟੀ ਕੁਰੱਪਸ਼ਨ ਹੈਲਪਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਜੇ.ਈ ਨੇ ਪਿੰਡ ਕਰੜਾਵਾਲਾ ਵਿਖੇ ਮੁਹੱਲਾ ਕਲੀਨਿਕ ਦੀ ਮੁਰੰਮਤ ਕਰਨ ਅਤੇ ਬਿਜਲੀ ਦੇ ਬਿੱਲਾਂ ਦੀ ਰਕਮ ਪਾਸ ਕਰਨ ਬਦਲੇ ਕੁੱਲ ਰਕਮ ਦਾ ਪੰਜ ਫੀਸਦੀ ਦੇ ਹਿਸਾਬ ਨਾਲ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਮੁਲਜ਼ਮ ਜੇ.ਈ ਇਹ ਰਕਮ ਸ਼ਿਕਾਇਤਕਰਤਾ ਦੇ ਪਿਤਾ ਡਿਪਟੀ ਸਿੰਘ ਤੋਂ ਪਹਿਲਾਂ ਹੀ ਲੈ ਚੁੱਕਾ ਹੈ। ਹੁਣ ਉਹ ਤਿੰਨ ਫੀਸਦੀ ਦੇ ਹਿਸਾਬ ਨਾਲ 7000 ਰੁਪਏ ਹੋਰ ਰਿਸ਼ਵਤ ਮੰਗ ਰਿਹਾ ਸੀ। ਇਸ ਦੀ ਰਿਕਾਰਡਿੰਗ ਸ਼ਿਕਾਇਤਕਰਤਾ ਵੱਲੋਂ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਪੜਤਾਲ ਦੌਰਾਨ ਦੋਸ਼ ਸਹੀ ਪਾਏ। ਇਸ ਆਧਾਰ ‘ਤੇ ਜੇ.ਈ ਰਾਜਨ ਕੁਮਾਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਖਿਲਾਫ਼ ਥਾਣਾ ਵਿਜੀਲੈਂਸ ਬਿਓਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!