Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
April
24
ਸ਼ਬਦੀ ਜੰਗ! ਗੈਂਗਸਟਰ ਅੰਸਾਰੀ ਉਤੇ ਖਰਚੇ ਦੇ ਮਾਮਲੇ ਵਿਚ ਮੌਜੂਦਾ ਤੇ ਸਾਬਕਾ ਮੁੱਖ ਮੰਤਰੀ ਆਹਮੋ-ਸਾਹਮਣੇ
Latest News
Punjab
ਸ਼ਬਦੀ ਜੰਗ! ਗੈਂਗਸਟਰ ਅੰਸਾਰੀ ਉਤੇ ਖਰਚੇ ਦੇ ਮਾਮਲੇ ਵਿਚ ਮੌਜੂਦਾ ਤੇ ਸਾਬਕਾ ਮੁੱਖ ਮੰਤਰੀ ਆਹਮੋ-ਸਾਹਮਣੇ
April 24, 2023
Voice of Punjab
ਸ਼ਬਦੀ ਜੰਗ! ਗੈਂਗਸਟਰ ਅੰਸਾਰੀ ਉਤੇ ਖਰਚੇ ਦੇ ਮਾਮਲੇ ਵਿਚ ਮੌਜੂਦਾ ਤੇ ਸਾਬਕਾ ਮੁੱਖ ਮੰਤਰੀ ਆਹਮੋ-ਸਾਹਮਣੇ
ਵੀਓਪੀ ਬਿਊਰੋ, ਚੰਡੀਗੜ੍ਹ- ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ਉਤੇ ਸਿਆਸਤ ਭਖ ਗਈ ਹੈ। ਇਸ ਮਾਮਲੇ ਸਬੰਧੀ ਮੌਜੂਦਾ ਮੁੱਖ ਮੰਤਰੀ ਤੇ ਸਾਬਕਾ ਮੁੱਖ ਮੰਤਰੀ ਆਹਮੋ-ਸਾਹਮਣੇ ਆ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਗੈਂਗਸਟਰ ਮੁਖਤਾਰ ਅੰਸਾਰੀ ‘ਤੇ ਖਰਚੇ ਗਏ 55 ਲੱਖ ਰੁਪਏ ਨਾ ਦੇਣ ਦਾ ਫੈਸਲਾ ਕੀਤਾ ਹੈ ਜਿਸ ਉੱਤੇ ਪਲਟਵਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਖ਼ਰਚਾ ਸਰਕਾਰ ਨੂੰ ਹੀ ਦੇਣਾ ਪੈਂਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੈਂਗਸਟਰ ਮੁਖਤਾਰ ਅੰਸਾਰੀ ‘ਤੇ ਖਰਚੇ ਗਏ 55 ਲੱਖ ਰੁਪਏ ਨਾ ਦੇਣ ਦਾ ਫੈਸਲਾ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਅਦਾਲਤ ਵਿੱਚ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਪੁਰਾਣੀ ਸਰਕਾਰ ਦੇ ਨੇਤਾਵਾਂ ਨੇ ਅੰਸਾਰੀ ਨਾਲ ਦੋਸਤੀ ਨਿਭਾਈ ਪਰ ਉਹ ਅੰਸਾਰੀ ‘ਤੇ ਆਮ ਆਦਮੀ ਦੇ ਟੈਕਸ ਦਾ ਪੈਸਾ ਖਰਚ ਨਹੀਂ ਕਰਨਗੇ।
CM ਭਗਵੰਤ ਮਾਨ ਨੇ ਕਿਹਾ, ‘ਯੂਪੀ ਦੇ ਅਪਰਾਧੀ ਨੂੰ ਵੀਆਈਪੀ ਸਹੂਲਤਾਂ ਵਾਲੀ ਰੋਪੜ ਜੇਲ੍ਹ ਵਿੱਚ ਰੱਖਿਆ ਗਿਆ ਸੀ। 48 ਵਾਰ ਵਾਰੰਟ ਜਾਰੀ ਹੋਣ ਦੇ ਬਾਵਜੂਦ ਉਹ ਪੇਸ਼ ਨਹੀਂ ਹੋਇਆ। ਮਹਿੰਗੇ ਵਕੀਲ ਲੱਗੇ ਹੋਏ ਸਨ, ਜਿਨ੍ਹਾਂ ਦਾ ਖਰਚਾ 55 ਲੱਖ ਆਇਆ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਵਿੱਚੋਂ ਖਰਚੇ ਵਾਲੀ ਫਾਈਲ ਨੂੰ ਮੋੜ ਦਿੱਤਾ ਹੈ। ਜਿਨ੍ਹਾਂ ਮੰਤਰੀਆਂ ਦੇ ਹੁਕਮਾਂ ‘ਤੇ ਇਹ ਫੈਸਲਾ ਲਿਆ ਗਿਆ ਹੈ, ਉਨ੍ਹਾਂ ਤੋਂ ਖਰਚੇ ਦੀ ਵਸੂਲੀ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
ਇਸ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਪਹਿਲਾਂ ਪਤਾ ਹੋਣਾ ਚਾਹੀਦਾ ਹੈ ਕਿ ਜਦੋਂ ਕਿਸੇ ਵੀ ਸੂਬੇ ਵਿਚ ਕਿਸੇ ਵਿਅਕਤੀ ਦਾ ਕੋਈ ਮਾਮਲਾ ਹੁੰਦਾ ਹੈ ਤਾਂ ਪੁਲਿਸ ਉਸ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈ ਕੇ ਜਾਂਚ ਕਰਦੀ ਹੈ ਅਤੇ ਜੋ ਵੀ ਖਰਚਾ ਜਾਂ ਜੋ ਵੀ ਸਿਸਟਮ ਹੁੰਦਾ ਹੈ ਉਸ ਦਾ ਭੁਗਤਾਨ ਸੂਬੇ ਦੀ ਸਰਕਾਰ ਤੇ ਪੁਲਿਸ ਨੇ ਕਰਨਾ ਹੁੰਦਾ ਹੈ।ਜੇਕਰ ਬਿਸ਼ਨੋਈ ਦੀ ਗੱਲ ਕਰੀਏ ਤਾਂ ਬਿਸ਼ਨੋਈ ਕਾਫੀ ਸਮੇਂ ਤੋਂ ਬਠਿੰਡਾ ਜੇਲ੍ਹ ‘ਚ ਬੰਦ ਸੀ, ਹੁਣ ਕੁਝ ਦਿਨ ਪਹਿਲਾਂ ਦਿੱਲੀ ਪੁਲਸ ਉਸ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈ ਗਈ ਸੀ। ਖਰਚਾ ਤਾਂ ਸਰਕਾਰ ਨੂੰ ਹੀ ਕਰਨਾ ਪੈਂਦਾ ਹੈ।
Post navigation
ਖੂਨੀ ਵਾਰਦਾਤ; ਪਟਿਆਲਾ ਵਿਚ ਦੇਰ ਰਾਤ ਦੋਸਤਾਂ ਨਾਲ ਹੋਇਆ ਝਗੜਾ, ਚਾਕੂ ਮਾਰ-ਮਾਰ 18-18 ਸਾਲਾਂ ਦੇ ਦੋ ਨੌਜਵਾਨਾਂ ਦੀ ਹੱਤਿਆ, ਸੀਐਮ ਮਾਨ ਦੀ ਫੇਰੀ ਤੋਂ ਪਹਿਲਾਂ ਹੋਈ ਵਾਰਦਾਤ
ਇੰਨੋਸੈਂਟ ਹਾਰਟਸ ਸਕੂਲ ਕਪੂਰਥਲਾ ਰੋਡ ਨੂੰ ਸੀ.ਬੀ.ਐੱਸ.ਈ. ਮਾਨਤਾ ਪ੍ਰਾਪਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us