Big Breaking: ਪੰਜਾਬੀ ਸਿੰਗਰ ਕਰਨ ਔਜਲਾ ਦਾ ਮੈਨੇਜਰ ਗ੍ਰਿਫ਼ਤਾਰ, ਪਟਿਆਲਾ ‘ਚ AGTF ਨੇ ਕੀਤੀ ਕਾਰਵਾਈ, ਜਾਣੋ ਪੂਰਾ ਮਾਮਲਾ

Big Breaking: ਪੰਜਾਬੀ ਸਿੰਗਰ ਕਰਨ ਔਜਲਾ ਦਾ ਮੈਨੇਜਰ ਗ੍ਰਿਫ਼ਤਾਰ, ਪਟਿਆਲਾ ‘ਚ AGTF ਨੇ ਕੀਤੀ ਕਾਰਵਾਈ, ਜਾਣੋ ਪੂਰਾ ਮਾਮਲਾ

ਪਟਿਆਲਾ (ਵੀਓਪੀ ਬਿਊਰੋ) ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਲਗਾਤਾਰ ਹੈਰਾਨ ਕਰਨ ਵਾਲੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਹੀ ਪਿਛਲੇ ਦਿਨੀ ਇਕ ਵੀਡੀਓ ਕਾਫੀ ਵਾਇਰਲ ਹੋਈ ਸੀ, ਜਿਸ ਵਿੱਚ ਕਰਨ ਔਜਲਾ ਦੇ ਨਾਲ ਜਿਸ ‘ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜਦ ਅਨਮੋਲ ਬਿਸ਼ਨੋਈ ਨਜ਼ਰ ਆਇਆ ਸੀ।

ਇਸ ਤੋਂ ਬਾਅਦ ਹੁਣ ਪੰਜਾਬੀ ਸੰਗੀਤ ਜਗਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ AGTF ਦੀ ਟੀਮ ਵੱਲੋਂ ਪ੍ਰਸਿੱਧ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਹ ਗ੍ਰਿਫ਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ।

ਜਿਵੇਂ ਹੀ ਇਹ ਵੀਡੀਓ ਵਾਇਰਲ ਹੋਈ ਅਤੇ ਨਾਲ ਹੀ ਕਰਨ ਔਜਲਾ ਵਿਵਾਦਾਂ ‘ਚ ਘਿਰ ਗਏ। ਹਾਲਾਂਕਿ ਇਸ ਤੋਂ ਬਾਅਦ ਕਰਨ ਔਜਲਾ ਨੇ ਆਪਣਾ ਪੱਖ ਸੋਸ਼ਲ ਮੀਡੀਆ ‘ਤੇ ਲੋਕਾਂ ਨਾਲ ਸਾਂਝਾ ਕੀਤਾ ਸੀ। ਕੈਲੀਫੋਰਨੀਆ ‘ਚ ਇਸ ਪ੍ਰੋਗਰਾਮ ‘ਚ ਅਨਮੋਲ ਬਿਸ਼ਨੋਈ ਦੀ ਸ਼ਮੂਲੀਅਤ ਨੂੰ ਲੈ ਕੇ ਪੰਜਾਬੀ ਗਾਇਕ ਕਰਨ ਔਜਲਾ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਸੀ। ਗਾਇਕ ਕਰਨ ਨੇ ਦੱਸਿਆ ਕਿ ਉਹ 16 ਅਪ੍ਰੈਲ ਦਿਨ ਐਤਵਾਰ ਨੂੰ ਇੱਕ ਵਿਆਹ ਸਮਾਗਮ ‘ਚ ਪਰਫਾਰਮ ਕਰਨ ਲਈ ਅਮਰੀਕਾ ਗਿਆ ਸੀ ਅਤੇ ਉਸ ਨੂੰ ਇਸ ਗੱਲ ਦਾ ਕੋਈ ਪਤਾ ਨਹੀਂ ਸੀ ਕਿ ਇਸ ਸਮਾਗਮ ‘ਚ ਕੌਣ-ਕੌਣ ਸ਼ਾਮਲ ਹੋ ਰਿਹਾ ਹੈ।

ਦੱਸਿਆ ਜਾਂਦਾ ਹੈ ਕਿ ਗੈਂਗਸਟਰ ਅਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਲਾਰੈਂਸ ਬਿਸ਼ਨੋਈ ਨੇ ਇਸ ਦੌਰਾਨ ਆਪਣੇ ਭਰਾ ਅਨਮੋਲ ਨੂੰ ਅਮਰੀਕਾ ਭੇਜਣ ਦੀ ਯੋਜਨਾ ਬਣਾਈ ਸੀ। ਉਸ ਨੇ ਆਪਣੇ ਭਰਾ ਨੂੰ ਫਰਜ਼ੀ ਪਾਸਪੋਰਟ ਰਾਹੀਂ ਅਮਰੀਕਾ ਭੇਜਿਆ ਸੀ।

error: Content is protected !!