ਹੁਣ ਇਸ ਦਿਨ ਵੀ ਪੂਰੇ ਪੰਜਾਬ ਵਿਚ ਹੋਵੇਗੀ ਛੁੱਟੀ, ਸੂਬਾ ਸਰਕਾਰ ਨੇ ਕੀਤਾ ਐਲਾਨ

ਹੁਣ ਇਸ ਦਿਨ ਵੀ ਪੂਰੇ ਪੰਜਾਬ ਵਿਚ ਹੋਵੇਗੀ ਛੁੱਟੀ, ਸੂਬਾ ਸਰਕਾਰ ਨੇ ਕੀਤਾ ਐਲਾਨ


ਵੀਓਪੀ ਬਿਊਰੋ, ਚੰਡੀਗੜ੍ਹ : ਦਰਵੇਸ਼ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉਤੇ ਬੀਤੇ ਦਿਨੀਂ ਪੂਰੇ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਨੇ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਕ ਮਈ ਨੂੰ ਮਜ਼ਦੂਰ ਦਿਵਸ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਛੁੱਟੀ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਇਸ ਨੂੰ ਗਜ਼ਟਿਡ ਛੁੱਟੀ ਐਲਾਨਿਆ ਹੈ।

error: Content is protected !!