ਪੰਜਾਬ ਦੇ ਪਿੰਡਾਂ-ਸ਼ਹਿਰਾਂ ਵਿਚ ਹੋਇਆ ਕਰਨਗੀਆਂ ਕੈਬਨਿਟ ਮੀਟਿੰਗਾਂ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ, ਪਹਿਲੀ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ

ਪੰਜਾਬ ਦੇ ਪਿੰਡਾਂ-ਸ਼ਹਿਰਾਂ ਵਿਚ ਹੋਇਆ ਕਰਨਗੀਆਂ ਕੈਬਨਿਟ ਮੀਟਿੰਗਾਂ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ, ਪਹਿਲੀ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ

ਵੀਓਪੀ ਬਿਊਰੋ, ਚੰਡੀਗੜ੍ਹ-ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ ਵੱਖੋ-ਵੱਖ ਸ਼ਹਿਰਾਂ ਤੇ ਪਿੰਡਾਂ ‘ਚ ਹੋਇਆ ਕਰਨਗੀਆਂ। ਇਹ ਫੈਸਲਾ ਪੰਜਾਬ ਮੰਤਰੀ ਮੰਡਲ ਮੀਟਿੰਗ ਵਿਚ ਹੋਇਆ। ਇਸ ਤੋਂ ਇਲਾਵਾ ਵੀ ਕਈ ਹੋਰ ਵੱਡੇ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਅਸੀਂ ਲੋਕਾਂ ਦੀਆਂ ਦਫ਼ਤਰਾਂ ਤੇ ਚੰਡੀਗੜ੍ਹ ਆਉਣ ਵਾਲੀਆਂ ਖੱਜਲ-ਖ਼ੁਆਰੀਆਂ ਨੂੰ ਖ਼ਤਮ ਕਰਾਂਗੇ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਨਾਮ ਦੀ ਮੁਹਿੰਮ ਤਹਿਤ ਅੱਜ ਪਹਿਲੀ ਕੈਬਨਿਟ ਮੀਟਿੰਗ ਲੁਧਿਆਣਾ ਵਿੱਚ ਹੋਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿਚ ਪਹਿਲੀ ਮਈ ਤੋਂ ਸਰਕਾਰ ਮਜ਼ਦੂਰਾਂ ਨੂੰ ਤੋਹਫਾ ਦੇ ਰਹੀ ਹੈ। ਹੁਣ ਜੇ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਖੇਤ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ।
ਇਸ ਦੇ ਨਾਲ ਹੀ ਨੁਕਸਾਨੀਆਂ ਫਸਲਾਂ ਉਤੇ ਜੇ ਕੇਂਦਰ ਸਰਕਾਰ ਕੋਈ ਕੱਟ ਲਗਾਉਂਦੀ ਹੈ ਤਾਂ ਉਸ ਦੀ ਸਾਰੀ ਭਰਪਾਈ ਸੂਬਾ ਸਰਕਾਰ ਕਰੇਗੀ। ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫ਼ਲ ਬਣਾਉਣ ਲਈ ਡਰੱਗ ਲੈਬਾਰਟਰੀਆਂ ਵਿੱਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣਗੇ। ਪ੍ਰਕਿਰਿਆ ਜਲਦ ਸ਼ੁਰੂ ਹੋਵੇਗੀ।

error: Content is protected !!