ਇੰਸਟਾ ਸਟਾਰ ਜਸਨੀਤ ਜਿਸ ਜ਼ਰੀਏ ਦਿਵਾਉਂਦੀ ਸੀ ਗੈਂਗਸਟਰਾਂ ਕੋਲੋਂ ਧਮਕੀਆਂ, ਪੁਲਿਸ ਨੇ ਉਕਤ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ

ਇੰਸਟਾ ਸਟਾਰ ਜਸਨੀਤ ਜਿਸ ਜ਼ਰੀਏ ਦਿਵਾਉਂਦੀ ਸੀ ਗੈਂਗਸਟਰਾਂ ਕੋਲੋਂ ਧਮਕੀਆਂ, ਪੁਲਿਸ ਨੇ ਉਕਤ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫ਼ਤਾਰ


ਵੀਓਪੀ ਬਿਊਰੋ, ਲੁਧਿਆਣਾ-ਲੁਧਿਆਣਾ ਦੇ ਕਾਰੋਬਾਰੀ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਦੀ ਮੰਗ ਕਰਨ ਦੇ ਦੋਸ਼ਾਂ ਵਿਚ ਘਿਰੀ ਇੰਸਟਾਗ੍ਰਾਮ ਸਟਾਰ ਜਸਨੀਤ ਕੌਰ ਦੇ ਸਾਥੀ ਕਾਂਗਰਸੀ ਆਗੂ ਲੱਕੀ ਸੰਧੂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਲਜ਼ਮ ਲੱਕੀ ਸੰਧੂ ਤੋਂ ਪੁੱਛਗਿਛ ਕਰ ਕੇ ਉਸ ਦੇ ਗੈਂਗਸਟਰਾਂ ਨਾਲ ਸਬੰਧ ਖੰਗਾਲ ਰਹੀ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਜਸਨੀਤ ਕੌਰ ਇਸ ਲੱਕੀ ਸੰਧੂ ਜ਼ਰੀਏ ਹੀ ਗੈਂਗਸਟਰਾਂ ਕੋਲੋਂ ਧਮਕੀਆਂ ਦਿਵਾਉਂਦੀ ਸੀ।


ਇਸ ਬਾਰੇ ਡੀਸੀਪੀ ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਨੇ ਕਿਹਾ ਹੈ ਕਿ ਮੁਲਜ਼ਮ ਲੱਕੀ ਸੰਧੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਰਿਮਾਂਡ ’ਤੇ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ। ਕਈ ਤੱਥਾਂ ’ਤੇ ਉਸ ਤੋਂ ਪੁੱਛਗਿਛ ਕੀਤੀ ਜਾਣੀ ਹੈ। ਉਮੀਦ ਹੈ ਕਿ ਕਈ ਰਾਜ਼ ਇਸ ਮਾਮਲੇ ’ਚ ਹੋਰ ਖੁੱਲ੍ਹ ਕੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਬਲੈਕਮੇਲ ਕਰਨ ਲਈ ਜਸਨੀਤ, ਲੱਕੀ ਸੰਧੂ ਰਾਹੀਂ ਗੈਂਗਸਟਰਾਂ ਤੋਂ ਧਮਕੀਆਂ ਦਿਵਾਉਂਦੀ ਸੀ। ਇਹ ਵੀ ਦੋਸ਼ ਸਨ ਕਿ ਲੱਕੀ ਸੰਧੂ ਦੇ ਕਈ ਗੈਂਗਸਟਰਾਂ ਨਾਲ ਸਬੰਧ ਹਨ। ਇਸ ਸਮੇਂ ਉਸ ਕੋਲ ਹਥਿਆਰ ਹੈ ਤੇ ਉਹ ਆਪਣਾ ਲਾਇਸੈਂਸ ਵੀ ਰੀਨਿਊ ਨਹੀਂ ਕਰਵਾ ਸਕਿਆ ਸੀ ਜਿਸ ਦੀ ਜਾਂਚ ਵੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਡੀਸੀਪੀ ਹੁੰਦਲ ਨੇ ਦੱਸਿਆ ਕਿ ਜਸਨੀਤ ਕੌਰ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਹੀ ਲੱਕੀ ਸੰਧੂ ਦਾ ਨਾਮ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਥਾਣਾ ਮਾਡਲ ਟਾਊਨ ਪੁਲਿਸ ਨੇ ਯੂਥ ਕਾਂਗਰਸੀ ਆਗੂ ਲੱਕੀ ਸੰਧੂ ਨੂੰ ਵੀ ਨਾਮਜ਼ਦ ਕਰ ਲਿਆ ਸੀ। ਇਸ ਤੋਂ ਬਾਅਦ ਲੱਕੀ ਸੰਧੂ ਫ਼ਰਾਰ ਚੱਲ ਰਿਹਾ ਸੀ।
ਉਧਰ, ਲੱਕੀ ਸੰਧੂ ਪਹਿਲਾਂ ਹੀ ਇਨ੍ਹਾਂ ਦੋਸ਼ਾਂ ਨੂੰ ਗਲਤ ਦੱਸ ਚੁੱਕੇ ਹਨ ਤੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣੀ ਸਫ਼ਾਈ ਪੇਸ਼ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਇਸ ਦੇ ਨਾਲ ਨਾਲ ਲੱਕੀ ਸੰਧੂ ’ਤੇ ਦੋਸ਼ ਹਨ ਕਿ ਇੰਸਟਾਗ੍ਰਾਮਰ ਜਸਨੀਤ ਕੌਰ ਨੂੰ ਮੋਹਰਾ ਬਣਾ ਕੇ ਉਹ ਕਾਰੋਬਾਰੀਆਂ ਨੂੰ ਗੈਂਗਸਟਰਾਂ ਤੋਂ ਧਮਕੀਆਂ ਦਿਵਾਉਂਦਾ ਸੀ। ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

error: Content is protected !!