ਪਾਕਿਸਤਾਨ ਵਿਖੇ ਸਕੂਲ ‘ਚ ਅੰਨੇਵਾਹ ਚਲਾਈਆਂ ਗੋਲੀਆਂ, 7 ਅਧਿਆਪਕਾਂ ਦੀ ਮੌਤ ਤੇ ਕਈ ਵਿਦਿਆਰਥੀ ਗੰਭੀਰ ਜ਼ਖਮੀ

ਪਾਕਿਸਤਾਨ ਵਿਖੇ ਸਕੂਲ ‘ਚ ਅੰਨੇਵਾਹ ਚਲਾਈਆਂ ਗੋਲੀਆਂ, 7 ਅਧਿਆਪਕਾਂ ਦੀ ਮੌਤ ਤੇ ਕਈ ਵਿਦਿਆਰਥੀ ਗੰਭੀਰ ਜ਼ਖਮੀ

ਲਾਹੌਰ (ਵੀਓਪੀ ਬਿਊਰੋ) ਬੀਤੇ ਦਿਨੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਖੁਰਰਮ ਜ਼ਿਲੇ ‘ਚ ਵੀਰਵਾਰ ਨੂੰ ਗੋਲੀਬਾਰੀ ‘ਚ 7 ਅਧਿਆਪਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਗੋਲੀਬਾਰੀ ਦੀ ਇਸ ਘਟਨਾ ਨੂੰ ਅੱਤਵਾਦੀਆਂ ਨੇ ਅੰਜਾਮ ਦਿੱਤਾ ਹੈ ਜਾਂ ਇਹ ਆਪਸੀ ਦੁਸ਼ਮਣੀ ਦਾ ਮਾਮਲਾ ਹੈ।


ਇਸ ਗੋਲੀਬਾਰੀ ਵਿੱਚ ਕਈ ਵਿਦਿਆਰਥੀ ਵੀ ਗੰਭੀਰ ਜ਼ਖਮੀ ਹੋ ਗਏ ਹਨ। ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸੇ ਇਲਾਕੇ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਵੀ ਵਾਪਰੀ ਹੈ। ਇਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਦੋਵੇਂ ਘਟਨਾਵਾਂ 6 ਕਿਲੋਮੀਟਰ ਦੇ ਦਾਇਰੇ ਵਿੱਚ ਵਾਪਰੀਆਂ।

error: Content is protected !!