ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ਵਿਚ ਹੋਏ ਸ਼ਾਮਲ, ਕੁਝ ਦਿਨ ਪਹਿਲਾਂ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਦਿੱਤਾ ਸੀ ਅਸਤੀਫਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ਵਿਚ ਹੋਏ ਸ਼ਾਮਲ, ਕੁਝ ਦਿਨ ਪਹਿਲਾਂ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਦਿੱਤਾ ਸੀ ਅਸਤੀਫਾ

ਵੀਓਪੀ ਬਿਊਰੋ, ਚੰਡੀਗੜ੍ਹ : ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ਵਿੱਚ ਸ਼ਾਮਲ ਹੋ ਗਏ। ਅੱਜ ਦਿੱਲੀ ਵਿੱਚ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਉਨ੍ਹਾਂ ਭਾਜਪਾ ਦਾ ਪੱਲਾ ਫੜਿਆ।
ਉਨ੍ਹਾਂ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਉਮੀਦਵਾਰ ਵਜੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲੜ ਰਹੇ ਹਨ।ਪਿਛਲੇ ਮਹੀਨੇ 86 ਸਾਲਾ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।ਉਹ 2004-2009 ਤੱਕ ਲੋਕ ਸਭਾ ਦੇ ਡਿਪਟੀ ਸਪੀਕਰ ਰਹੇ। ਉਹ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ।


ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਪੰਜਾਬ ਤੋਂ ਕਈ ਹੋਰ ਸਾਥੀਆਂ ਸਮੇਤ ਐਤਵਾਰ ਨੂੰ ਨਵੀਂ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਐਤਵਾਰ ਨੂੰ ਰਾਜਧਾਨੀ ਵਿਚ ਪਾਰਟੀ ਦੇ ਰਾਸ਼ਟਰੀ ਮੁੱਖ ਦਫ਼ਤਰ ਵਿਚ ਸੀਨੀਅਰ ਭਾਜਪਾ ਨੇਤਾਵਾਂ ਦੀ ਮੌਜੂਦਗੀ ਵਿਚ ਰਸਮੀ ਤੌਰ ‘ਤੇ ਭਾਜਪਾ ਵਿਚ ਸ਼ਾਮਲ ਕੀਤਾ ਗਿਆ।

 

 

error: Content is protected !!