Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
May
5
ਅੱਤਵਾਦੀ ਲੰਡਾ ਤੇ ਸੱਤਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼, 10 ਪਿਸਤੌਲਾਂ ਚੁੱਕੀ ਫਿਰਦਾ ਸਾਥੀ ਆਇਆ ਪੁਲਿਸ ਦੇ ਅੜਿੱਕੇ, ਪਹਿਲਾਂ ਵੀ ਜੇਲ੍ਹ ‘ਚੋਂ ਹੀ ਆਇਆ
Latest News
National
Punjab
ਅੱਤਵਾਦੀ ਲੰਡਾ ਤੇ ਸੱਤਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼, 10 ਪਿਸਤੌਲਾਂ ਚੁੱਕੀ ਫਿਰਦਾ ਸਾਥੀ ਆਇਆ ਪੁਲਿਸ ਦੇ ਅੜਿੱਕੇ, ਪਹਿਲਾਂ ਵੀ ਜੇਲ੍ਹ ‘ਚੋਂ ਹੀ ਆਇਆ
May 5, 2023
Voice of Punjab
ਅੱਤਵਾਦੀ ਲੰਡਾ ਤੇ ਸੱਤਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼, 10 ਪਿਸਤੌਲਾਂ ਚੁੱਕੀ ਫਿਰਦਾ ਸਾਥੀ ਆਇਆ ਪੁਲਿਸ ਦੇ ਅੜਿੱਕੇ, ਪਹਿਲਾਂ ਵੀ ਜੇਲ੍ਹ ‘ਚੋਂ ਹੀ ਆਇਆ
ਚੰਡੀਗੜ੍ਹ/ਤਰਨਤਾਰਨ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ ਵਿੱਚ ਬੈਠੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਫੜੇ ਗਏ ਮੁਲਜ਼ਮ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਧੁੰਨ ਢਾਈ ਵਾਲਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਾਲ ਹੀ ਵਿੱਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਇਆ ਹੈ। ਪੁਲਿਸ ਨੇ ਐਫਆਈਆਰ ਵਿੱਚ ਸੁਖਦੀਪ ਸਿੰਘ ਉਰਫ਼ ਸੁੱਖ ਵਾਸੀ ਛੇਹਰਟਾ, ਅੰਮ੍ਰਿਤਸਰ, ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ, ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ, ਯਾਦਵਿੰਦਰ ਸਿੰਘ ਉਰਫ਼ ਯਾਦਾ ਅਤੇ ਬਾਗੀ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਲੰਡਾ ਅਤੇ ਸੱਤਾ ਵੱਲੋਂ ਦੱਸੇ ਗਏ ਟਿਕਾਣੇ ਤੋਂ ਮੁਲਜ਼ਮ ਗੁਰਭੇਜ ਮੈਗਜ਼ੀਨਾਂ ਸਮੇਤ 10 ਪਿਸਤੌਲਾਂ ਲੈ ਕੇ ਆ ਰਿਹਾ ਹੈ, ਜਿਸ ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਜਾਲ ਵਿਛਾਇਆ ਅਤੇ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਤਾਂ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦਾ ਪਲੈਟੀਨਾ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਬੈਗ ਬਰਾਮਦ ਕੀਤਾ ਹੈ, ਜਿਸ ਵਿੱਚ ਸੱਤ 32 ਬੋਰ ਅਤੇ ਤਿੰਨ 30 ਬੋਰ ਸਮੇਤ 10 ਪਿਸਤੌਲਾਂ ਸਨ।
ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਗੁਰਭੇਜ ਭੇਜਾ ਨੇ ਆਪਣੇ ਇੱਕ ਹੋਰ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਜੋ ਕਿ ਇਸ ਵੇਲੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ, ਨਾਲ ਮਿਲ ਕੇ ਲੰਡਾ ਅਤੇ ਸੱਤਾ ਦੀਆਂ ਹਦਾਇਤਾਂ ‘ਤੇ ਅਸਲਾ ਪ੍ਰਾਪਤ ਕਰਨ ਅਤੇ ਸੂਬੇ ਵਿੱਚ ਕਤਲਾਂ ਸਮੇਤ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।
Post navigation
ਬਹੁਚਰ੍ਚਿਤ AAP ਮੰਤਰੀ ਵੀਡੀਓ ਦੇ ਮਾਮਲੇ ‘ਚ SC ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਭੇਜਿਆ ਨੋਟਿਸ
ਵਿਆਹ ਦੀਆਂ ਰਸਮਾਂ ਪੂਰੀਆਂ ਹੁੰਦੇ ਹੀ ਵਿਧਵਾ ਹੋ ਗਈ ਦੁਲਹਨ, ਜਿੱਥੇ ਵੱਜ ਰਹੀਆਂ ਸੀ ਸ਼ਹਿਨਾਈਆਂ, ਉੱਥੇ ਹੀ ਪੈ ਗਿਆ ਪਿੱਟ-ਸਿਆਪਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us