ਰੋਜੀ-ਰੋਟੀ ਦੀ ਤਲਾਸ਼ ‘ਚ ਅਮਰੀਕਾ ਗਏ ਇਕ ਹੋਰ ਪੰਜਾਬੀ ਦਾ ਕਤਲ, ਇਕ ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ ਕਪੂਰਥਲਾ ਦਾ ਨੌਜਵਾਨ

ਰੋਜੀ-ਰੋਟੀ ਦੀ ਤਲਾਸ਼ ‘ਚ ਅਮਰੀਕਾ ਗਏ ਇਕ ਹੋਰ ਪੰਜਾਬੀ ਦਾ ਕਤਲ, ਇਕ ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ ਕਪੂਰਥਲਾ ਦਾ ਨੌਜਵਾਨ

ਕਪੂਰਥਲਾ/ਵਾਸ਼ਿੰਗਟਨ (ਵੀਓਪੀ ਬਿਊਰੋ) ਵਾਸ਼ਿੰਗਟਨ ਸਟੇਟ ਦੇ ਵੈਨਕੂਵਰ ਸ਼ਹਿਰ ਵਿੱਚ ਲੁਟੇਰਿਆਂ ਨਾਲ ਝੜਪ ਦੌਰਾਨ ਕਪੂਰਥਲਾ ਨੇੜਲੇ ਪਿੰਡ ਜਲਾਲ ਭੁਲਾਣਾ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਬੁੱਧਵਾਰ ਨੂੰ ਹੀ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਸਕੇ ਭਰਾਵਾਂ ਦੀ ਗੋਲੀਆਂ ਨਾਲ ਮੌਤ ਹੋ ਗਈ ਸੀ।

ਕਤਲ ਕੀਤਾ ਗਿਆ ਨੌਜਵਾਨ ਇੱਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਇਹ ਸੂਚਨਾ ਜਿਉਂ ਹੀ ਪਿੰਡ ਜਲਾਲ ਭੁਲਾਣਾ ਪੁੱਜੀ ਤਾਂ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।

ਦੁਖੀ ਪਰਿਵਾਰ ਮੁਤਾਬਕ 30 ਸਾਲਾ ਨਵਜੋਤ ਸਿੰਘ ਅਜੇ ਕੁਆਰਾ ਸੀ ਅਤੇ ਸ਼ੁਰੂ ਤੋਂ ਹੀ ਵਿਦੇਸ਼ ‘ਚ ਸੈਟਲ ਹੋਣ ਦਾ ਸੁਪਨਾ ਦੇਖ ਰਿਹਾ ਸੀ। ਉਹ ਕਾਫੀ ਸਮੇਂ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਪਿਛਲੇ ਸਾਲ ਹੀ ਅਮਰੀਕਾ ਗਿਆ ਸੀ। ਉੱਥੇ ਉਹ ਵੈਨਕੂਵਰ, ਵਾਸ਼ਿੰਗਟਨ ਸਟੇਟ ਦੇ ਇੱਕ ਗੈਸ ਸਟੇਸ਼ਨ ‘ਤੇ ਕੰਮ ਕਰਦਾ ਸੀ। ਸਟੋਰ ‘ਤੇ ਕੰਮ ਕਰਦੇ ਸਮੇਂ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਉਸ ਨੂੰ ਗੋਲੀ ਮਾਰ ਦਿੱਤੀ।

ਜਾਣਕਾਰੀ ਮੁਤਾਬਕ ਨਵਜੋਤ ਰੋਜ਼ਾਨਾ ਦੀ ਤਰ੍ਹਾਂ ਗੈਸ ਸਟੇਸ਼ਨ ਸਟੋਰ ‘ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਲੁਟੇਰੇ ਲੁੱਟ ਦੀ ਨੀਅਤ ਨਾਲ ਸਟੋਰ ਅੰਦਰ ਦਾਖਲ ਹੋਏ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਨੇ ਲੁਟੇਰਿਆਂ ਦੀ ਮੰਗ ਪੂਰੀ ਕਰ ਦਿੱਤੀ ਪਰ ਫਿਰ ਵੀ ਲੁਟੇਰਿਆਂ ਨੇ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਨਵਜੋਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਮ੍ਰਿਤਕ ਦੇ ਵਾਰਿਸਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ।

error: Content is protected !!