ਇਕ ਹੋਰ ਸਿੱਧੂ ਨੂੰ ਮਰਵਾਉਣਾ ਚਾਹੁੰਦੀ ਐ ਸਰਕਾਰ, ਕਹਿ ਕੇ ਸੁਰੱਖਿਆ ਵਧਾਉਣ ਦੀ ਮੰਗ ਕਰਨ ‘ਤੇ ਹਾਈ ਕੋਰਟ ਨੇ ਕਹੀ ਇਹ ਗੱਲ

ਇਕ ਹੋਰ ਸਿੱਧੂ ਨੂੰ ਮਰਵਾਉਣਾ ਚਾਹੁੰਦੀ ਐ ਸਰਕਾਰ, ਕਹਿ ਕੇ ਸੁਰੱਖਿਆ ਵਧਾਉਣ ਦੀ ਮੰਗ ਕਰਨ ‘ਤੇ ਹਾਈ ਕੋਰਟ ਨੇ ਕਹੀ ਇਹ ਗੱਲ

ਵੀਓਪੀ ਬਿਊਰੋ – ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਸੀਲਬੰਦ ਰਿਪੋਰਟ ਸੌਂਪੀ ਸੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਜਿਸ ਵਿੱਚ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ।

6 ਦਿਨ ਪਹਿਲਾਂ ਹੋਈ ਸੁਣਵਾਈ ਵਿੱਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਇਸ ਦਾ ਕਾਰਨ ਕੇਂਦਰੀ ਏਜੰਸੀਆਂ ਵੱਲੋਂ ਜਵਾਬ ਨਾ ਮਿਲਣਾ ਦੱਸਿਆ। ਜਿਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਨੇ ਪਟਿਆਲਾ ‘ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਛੱਤ ‘ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨ ਦਾ ਖਤਰਾ ਹੈ।

ਆਪਣੀ ਪਟੀਸ਼ਨ ‘ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸਿੱਧੂ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੂਜੇ ਪਾਸੇ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਮੂਸੇਵਾਲਾ ਦੇ ਘਰ ਪੁੱਜਣ ‘ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਗੈਂਗਸਟਰ ਉਨ੍ਹਾਂ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ। ਅਜਿਹੇ ਵਿੱਚ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਸਰਕਾਰ ਇੱਕ ਹੋਰ ਸਿੱਧੂ ਨੂੰ ਵੀ ਮਾਰਨਾ ਚਾਹੁੰਦੀ ਹੈ।

error: Content is protected !!