ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਡੇਰਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਗ੍ਰਿਫ਼ਤਾਰ, ਬੈਂਗਲੁਰੂ ਹਵਾਈ ਅੱਡੇ ਤੋਂ ਚੜ੍ਹਿਆ ਪੁਲਿਸ ਦੇ ਹੱਥੇ

ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਡੇਰਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਗ੍ਰਿਫ਼ਤਾਰ, ਬੈਂਗਲੁਰੂ ਹਵਾਈ ਅੱਡੇ ਤੋਂ ਚੜ੍ਹਿਆ ਪੁਲਿਸ ਦੇ ਹੱਥੇ


ਵੀਓਪੀ ਬਿਊਰੋ, ਫਰੀਦਕੋਟ-ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਹੋਏ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਦਾ ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਬਰੇਟਾ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ।
ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਵਿਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਰਾਮ ਰਹੀਮ ਤੇ ਹੋਰ ਡੇਰਾ ਪੈਰੋਕਾਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਤੇ ਇਨ੍ਹਾਂ ਦਿਨਾਂ ਵਿਚ ਅਦਾਲਤ ਵਿੱਚ ਸੁਣਵਾਈ ਵੀ ਚੱਲ ਰਹੀ ਹੈ ਪਰ ਸੁਪਰੀਮ ਕੋਰਟ ਨੇ ਮੁਲਜ਼ਮ ਡੇਰਾ ਪੈਰੋਕਾਰਾਂ ਦੀ ਪਟੀਸ਼ਨ ‘ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ।


ਐਸਆਈਟੀ ਦੀ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬਰਗਾੜੀ ਬੇਅਦਬੀ ਕਾਂਡ ਦੀ ਸਾਜ਼ਿਸ਼ ਮਹਿੰਦਰਪਾਲ ਬਿੱਟੂ ਨਾਲ ਮਿਲ ਕੇ ਇਨ੍ਹਾਂ ਤਿੰਨਾਂ ਨੇ ਰਚੀ ਸੀ। ਐਸਆਈਟੀ ਅਨੁਸਾਰ ਬੇਅਦਬੀ ਦੀ ਘਟਨਾ ਤੋਂ ਪਹਿਲਾਂ ਡੇਰਾ ਸਿਰਸਾ ਦੇ ਅਹੁਦੇਦਾਰਾਂ ਨੇ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਸਾਜ਼ਿਸ਼ ਵੀ ਰਚੀ ਸੀ ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ। ਇਸ ਤੋਂ ਬਾਅਦ ਉਸ ਨੇ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ।

error: Content is protected !!