ਖੇਡ ਮੈਦਾਨ ਵਿਚੋਂ ਪਰਤਦਿਆਂ ਪੰਜ ਸਾਲਾ ਪੁੱਤ ਦੇ ਸਾਹਮਣੇ ਪਿਤਾ ਦਾ ਕਤਲ, ਮੁਲਜ਼ਮ ਵਿਦੇਸ਼ ਭੱਜਣ ਦੀ ਕੋਸ਼ਿਸ਼ ਵਿਚ, ਪਰਿਵਾਰ ਨੇ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਖੇਡ ਮੈਦਾਨ ਵਿਚੋਂ ਪਰਤਦਿਆਂ ਪੰਜ ਸਾਲਾ ਪੁੱਤ ਦੇ ਸਾਹਮਣੇ ਪਿਤਾ ਦਾ ਕਤਲ, ਮੁਲਜ਼ਮ ਵਿਦੇਸ਼ ਭੱਜਣ ਦੀ ਕੋਸ਼ਿਸ਼ ਵਿਚ, ਪਰਿਵਾਰ ਨੇ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ


ਵੀਓਪੀ ਬਿਊਰੋ, ਪੱਟੀ- ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸੈਦਪੁਰ ਵਿਖੇ ਦੇਰ ਸ਼ਾਮ ਇਕ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਸ਼ਨਾਖਤ ਜਗਰੂਪ ਸਿੰਘ(26) ਪੁੱਤਰ ਹਰਭਜਨ ਸਿੰਘ ਜੱਟ ਵਾਸੀ ਸੈਦਪੁਰ ਵਜੋਂ ਹੋਈ ਹੈ। ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਣ ਉਤੇ ਨੌਜਵਾਨ ਨੂੰ ਤੁਰਤ ਪੱਟੀ ਦੇ ਨਿਜੀ ਹਸਪਤਾਲ ਵਿਚ ਲਿਆਂਦਾ ਗਿਆ, ਜਿਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿਤਾ। ਮਾਰੇ ਗਏ ਨੌਜਵਾਨ ਦਾ ਪੰਜ ਸਾਲ ਦਾ ਲੜਕਾ ਵੀ ਹੈ।
ਇਸ ਮੌਕੇ ਮ੍ਰਿਤਕ ਦੇ ਪਿਤਾ ਹਰਭਜਨ ਸਿੰਘ ਨੇ ਦਸਿਆ ਕਿ ਪੁਰਾਨੀ ਰੰਜਿਸ਼ ਨੂੰ ਲੈ ਕੇ ਸੈਦਪੁਰ ਦੇ ਹੀ ਵਾਸੀ ਜਜਬੀਰ ਸਿੰਘ ਨੇ ਆਪਣੇ ਚਾਰ ਪੰਜ ਅਣਪਛਾਤੇ ਸਾਥੀਆਂ ਸਮੇਤ ਉਸ ਵੇਲੇ ਹਮਲਾ ਕੀਤਾ ਜਦ ਜਗਰੁਪ ਸਿੰਘ ਪਿੰਡ ਦੇ ਖੇਡ ਮੈਦਾਨ ਵਿਚ ਖੇਡ ਵਾਪਸ ਘਰ ਜਾ ਰਿਹਾ ਸੀ ਤਾਂ ਦੋਸ਼ੀਆਂ ਨੇ ਪਿਸਟਲ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਹੈ।
ਮ੍ਰਿਤਕ ਦਾ 5 ਸਾਲ ਲੜਕਾ ਵੀ ਉਸ ਦੇ ਨਾਲ ਸੀ। ਮ੍ਰਿਤਕ ਦੇ ਪਿਤਾ ਹਰਭਜਨ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਜਬੀਰ ਸਿੰਘ ਨੇ ਅੱਜ ਹੀ ਵਿਦੇਸ਼ ਜਾਣਾ ਹੈ, ਜਿਸ ਨੂੰ ਤੁਰੰਤ ਰੋਕਿਆ ਜਾਵੇ ਤੇ ਗ੍ਰਿਫ਼ਤਾਰ ਕਰ ਕੇ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਦ ਸਤਨਾਮ ਸਿੰਘ ਡੀ. ਐੱਸ. ਪੀ. ਸਬ-ਡਵੀਜ਼ਨ ਪੱਟੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਪੁਲਿਸ ਥਾਣਾ ਸਦਰ ਪੱਟੀ ਦੇ ਮੁਖੀ ਹਰਜਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਨਾਲ ਮਿਲ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

error: Content is protected !!