ਟਾਪ-10 ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਲ ਅਮਰਪ੍ਰੀਤ ਸਮਰਾ ਦੀ ਕੈਨੇਡਾ ਵਿਚ ਹੱਤਿਆ, ਵਿਆਹ ਸਮਾਗਮ ਤੋਂ ਪਰਤਣ ਸਮੇਂ ਮਾਰੀਆਂ ਗੋਲ਼ੀਆਂ, ਕਾਰ ਨੂੰ ਵੀ ਲਾ ਦਿੱਤੀ ਅੱਗ

ਟਾਪ-10 ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਲ ਅਮਰਪ੍ਰੀਤ ਸਮਰਾ ਦੀ ਕੈਨੇਡਾ ਵਿਚ ਹੱਤਿਆ, ਵਿਆਹ ਸਮਾਗਮ ਤੋਂ ਪਰਤਣ ਸਮੇਂ ਮਾਰੀਆਂ ਗੋਲ਼ੀਆਂ, ਕਾਰ ਨੂੰ ਵੀ ਲਾ ਦਿੱਤੀ ਅੱਗ


ਵੀਓਪੀ ਬਿਊਰੋ, ਇੰਟਰਨੈਸ਼ਨਲ-ਸੰਯੁਕਤ ਰਾਸ਼ਟਰ (ਯੂਐਨ) ਦੀ ਟਾਪ-10 ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਲ ਗੈਂਗਸਟਰ ਅਮਰਪ੍ਰੀਤ ਸਿੰਘ ਸਮਰਾ ਦੀ ਕੈਨੇਡਾ ਵਿਚ ਹੱਤਿਆ ਕਰ ਦਿੱਤੀ ਗਈ ਹੈ।
ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਵੈਨਕੂਵਰ ਗਿਆ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਗੁਰਗਿਆਂ ਨੇ ਗੋਲੀਆਂ ਚਲਾ ਦਿੱਤੀਆਂ।ਇਸ ਦੇ ਨਾਲ ਹੀ ਕੈਨੇਡੀਅਨ ਪੁਲਿਸ ਅਧਿਕਾਰੀ ਤਾਨੀਆ ਵਿਸਟਿਨ ਨੇ ਦੱਸਿਆ ਕਿ ਪੁਲਿਸ ਹੈਲਪਲਾਈਨ ‘ਤੇ 1.30 ਵਜੇ ਕਾਲ ਆਈ ਅਤੇ ਪੁਲਿਸ ਉਸੇ ਸਮੇਂ ਉਥੇ ਪਹੁੰਚ ਗਈ। ਪੁਲਿਸ ਅਧਿਕਾਰੀ ਨੇ ਸੀਪੀਆਰ ਦੇ ਕੇ ਅਮਰਪ੍ਰੀਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਨੰਬਰ ਜਾਰੀ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ।
ਇਹ ਘਟਨਾ ਕੈਨੇਡਾ ਦੇ ਸਮੇਂ ਮੁਤਾਬਕ ਰਾਤ ਕਰੀਬ ਡੇਢ ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਹਮਲਾਵਰਾਂ ਨੇ ਸਬੂਤ ਮਿਟਾਉਣ ਲਈ ਉਸ ਦੀ ਗੱਡੀ ਨੂੰ ਵੀ ਅੱਗ ਲਾ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।


ਅਮਰਪ੍ਰੀਤ ਸਿੰਘ ਸਮਰਾ ਉਰਫ ਚੱਕੀ ਸੰਯੁਕਤ ਰਾਸ਼ਟਰ (UN) ਦੀ ਟਾਪ-10 ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਉਸ ਦੇ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਵਿਚਕਾਰ ਕਾਰੋਬਾਰ ਨੂੰ ਲੈ ਕੇ ਦੁਸ਼ਮਣੀ ਸੀ। ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਹਮਲਾਵਰ ਪਹਿਲਾਂ ਹੀ ਵਿਆਹ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਘੁੰਮ ਰਹੇ ਸਨ। ਇਸ ਕਤਲ ਨੂੰ ਟਾਰਗੇਟ ਕਿਲਿੰਗ ਮੰਨਿਆ ਜਾ ਰਿਹਾ ਹੈ।

error: Content is protected !!