1984 ਸਿੱਖ ਵਿਰੋਧੀ ਦੰਗੇ… ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਮੁਕੱਦਮਾ, ਸੁਣਵਾਈ 8 ਜੂਨ ਨੂੰ…

1984 ਸਿੱਖ ਵਿਰੋਧੀ ਦੰਗੇ… ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਮੁਕੱਦਮਾ, ਸੁਣਵਾਈ 8 ਜੂਨ ਨੂੰ…

 

ਨਵੀਂ ਦਿੱਲੀ (ਵੀਓਪੀ ਬਿਊਰੋ) 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਥਿਤ ਮੁਲਜ਼ਮ ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਜਗਦੀਸ਼ ਟਾਈਟਲਰ ‘ਤੇ ਹੁਣ MP-MLA ਅਦਾਲਤ ‘ਚ ਮੁਕੱਦਮਾ ਚੱਲੇਗਾ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਟਾਈਟਲਰ ਦੇ ਖਿਲਾਫ ਸੀਬੀਆਈ ਦੀ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਨਾਲ ਸੁਣਵਾਈ ਲਈ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ਦੀ ਸੁਣਵਾਈ 8 ਜੂਨ ਨੂੰ ਕਰੇਗੀ।

ਟਾਈਟਲਰ ‘ਤੇ ਭੀੜ ਨੂੰ ਭੜਕਾਉਣ ਦਾ ਦੋਸ਼ ਹੈ। ਸੀਬੀਆਈ ਨੇ ਹਾਲ ਹੀ ਵਿੱਚ ਪੁਲ ਬੰਗਸ਼ ਇਲਾਕੇ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਸਬੰਧ ਵਿੱਚ ਟਾਈਟਲਰ ਦੀ ਆਵਾਜ਼ ਦਾ ਨਮੂਨਾ ਲਿਆ ਸੀ। ਦੰਗਿਆਂ ਦੀ ਜਾਂਚ ਕਰਨ ਵਾਲੇ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਵਿੱਚ ਟਾਈਟਲਰ ਦਾ ਨਾਂ ਆਇਆ ਸੀ

ਸੀਬੀਆਈ ਨੇ 20 ਮਈ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਹ ਮਾਮਲਾ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਇਕ ਦਿਨ ਬਾਅਦ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿਚ ਇਕ ਗੁਰਦੁਆਰੇ ਨੂੰ ਅੱਗ ਲਾਉਣ ਅਤੇ ਤਿੰਨ ਵਿਅਕਤੀਆਂ ਦੀ ਹੱਤਿਆ ਨਾਲ ਸਬੰਧਤ ਹੈ।

ਸੀਬੀਆਈ ਨੇ ਇੱਥੇ ਵਿਸ਼ੇਸ਼ ਅਦਾਲਤ ਵਿੱਚ ਦਾਇਰ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ 1 ਨਵੰਬਰ 1984 ਨੂੰ ਟਾਈਟਲਰ ਨੇ ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ਵਿੱਚ ਇਕੱਠੀ ਹੋਈ ਭੀੜ ਨੂੰ ਭੜਕਾਇਆ ਸੀ, ਜਿਸ ਦੇ ਨਤੀਜੇ ਵਜੋਂ ਗੁਰਦੁਆਰਾ ਸਾਹਿਬ ਨੂੰ ਸਾੜ ਦਿੱਤਾ ਗਿਆ ਅਤੇ ਤਿੰਨ ਸਿੱਖ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰੂ ਚਰਨ ਸਿੰਘ ਮਾਰੇ ਗਏ।

ਸੀਬੀਆਈ ਦੀ ਚਾਰਜਸ਼ੀਟ ਨੇ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 147 (ਦੰਗੇ), 148, 149 (ਗੈਰਕਾਨੂੰਨੀ ਇਕੱਠ), 109 (ਉਕਸਾਉਣਾ), 302 (ਕਤਲ) ਅਤੇ 295 (ਧਾਰਮਿਕ ਸਥਾਨਾਂ ਦੀ ਬੇਅਦਬੀ) ਸਮੇਤ ਹੋਰਾਂ ਤਹਿਤ ਕੇਸ ਦਰਜ ਕੀਤਾ ਹੈ। ਦੱਸ ਦੇਈਏ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਤਿੰਨ ਕਲੋਜ਼ਰ ਰਿਪੋਰਟਾਂ ਵੀ ਦਾਇਰ ਕੀਤੀਆਂ ਸਨ, ਜਿਨ੍ਹਾਂ ਨੂੰ ਵਿਸ਼ੇਸ਼ ਅਦਾਲਤ ਨੇ ਰੱਦ ਕਰ ਦਿੱਤਾ ਸੀ।

error: Content is protected !!