ਘੱਲੂਘਾਰਾ ਦਿਵਸ ਮੌਕੇ ਜਥੇਦਾਰ ਸਾਹਿਬ ਨੇ ਕੌਮ ਦੇ ਨਾਂ ਦਿੱਤਾ ਸੰਦੇਸ਼, ਕਿਹਾ ਜੇ ਇਕਜੁੱਟ ਹੋ ਜਾਈਏ ਤਾਂ ਸਰਕਾਰ ਝੁਕਾ ਦੇਈਏ, ਆਓ ਕਾਫਲੇ ਬੰਨ੍ਹ…

ਘੱਲੂਘਾਰਾ ਦਿਵਸ ਮੌਕੇ ਜਥੇਦਾਰ ਸਾਹਿਬ ਨੇ ਕੌਮ ਦੇ ਨਾਂ ਦਿੱਤਾ ਸੰਦੇਸ਼, ਕਿਹਾ ਜੇ ਇਕਜੁੱਟ ਹੋ ਜਾਈਏ ਤਾਂ ਸਰਕਾਰ ਝੁਕਾ ਦੇਈਏ, ਆਓ ਕਾਫਲੇ ਬੰਨ੍ਹ…


ਵੀਓਪੀ ਬਿਊਰੋ, ਅੰਮ੍ਰਿਤਸਰ- ਅੱਜ 6 ਜੂਨ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਕੇ ਉਨ੍ਹਾਂ ਨੇ ਸਿੱਖਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ।
ਜਥੇਦਾਰ ਨੇ ਕਿਹਾ ਕਿ ਜੇਕਰ ਅਸੀਂ ਇਕੱਠੇ ਹੋ ਜਾਵਾਂਗੇ ਤਾਂ ਸਾਨੂੰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ ਪਵੇਗੀ, ਅਸੀਂ ਸਰਕਾਰ ਨੂੰ ਝੁਕਾ ਸਕਦੇ ਹਾਂ ਪਰ ਇਸ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ।ਉਨ੍ਹਾਂ ਆਖਿਆ ਕਿ ਕਈ ਲੋਕ ਸੋਸ਼ਲ ਮੀਡੀਆ ਉਤੇ ’84 ਯਾਦ ਕਰਵਾਉਣ ਦੀਆਂ ਧਮਕੀਆਂ ਦਿੰਦੇ ਹਨ ਪਰ ਅਸੀਂ ਉਨ੍ਹਾਂ ਨੂੰ ਦੱਸ ਦਈਏ ਕਿ 1984 ਤੋਂ ਬਾਅਦ ਅਸੀਂ ਕਮਜ਼ੋਰ ਨਹੀਂ ਹੋਏ ਸਗੋਂ ਅਸੀਂ 1984 ਨੂੰ ਯਾਦ ਕਰਕੇ ਅਸੀਂ ਹੋਰ ਮਜਬੂਤ ਹੁੰਦੇ ਹਾਂ।

ਉਨ੍ਹਾਂ ਨੌਜਵਾਨਾਂ ਲਈ ਕਿਹਾ ਕਿ ਜਿਹੜੇ ਸਾਡੇ ਤੋਂ ਦੂਰ ਹੋ ਚੁੱਕੇ ਹਨ, ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਹਨ, ਉਨ੍ਹਾਂ ਨੂੰ ਮੋੜ ਕੇ ਲਿਆਈਏ। ਉਨ੍ਹਾਂ ਨੂੰ ਦੱਸੀਏ ਕਿ ਤੁਹਾਡਾ ਘਰ ਇਹ ਹੈ। ਸਿੱਖ ਸੰਸਥਾਵਾਂ ਇਸ ਕੰਮ ਲਈ ਅੱਗੇ ਆਉਣ ਤੇ ਸਿੱਖ ਸ਼ਕਤੀ ਨੂੰ ਇਕੱਠਾ ਕਰਨ।ਉਨ੍ਹਾਂ ਕਿਹਾ ਕਿ ਸਾਡੇ ਏਕੇ ਵਿਚ ਸਾਡੀ ਤਾਕਤ ਹੈ ਪਰ ਸਰਕਾਰ ਨਹੀਂ ਚਾਹੁੰਦੀ ਕਿ ਅਸੀਂ ਇਕੱਠੇ ਹੋਈਏ। ਇਸ ਮੌਕੇ ਜਥੇਦਾਰ ਨੇ ਪੰਥਕ ਆਗੂਆਂ ਤੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਫ਼ਲੇ ਬੰਨ੍ਹ ਕੇ ਪਿੰਡਾਂ ਵਿਚ ਜਾਈਏ ਤੇ ਪੰਥ ਨੂੰ ਇਕੱਠਾ ਕਰੀਏ। ਕਿਉਂਕਿ ਸਾਡੀ ਸ਼ਕਤੀ ਦਾ ਸਰੋਤ ਪਿੰਡਾਂ ਵਿਚ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਇਕੱਠੇ ਹੋਈਏ, ਸਾਨੂੰ ਸਰਕਾਰਾਂ ਤੋਂ ਇਨਸਾਫ ਮੰਗਣ ਦੀ ਕੋਈ ਲੋੜ ਨਹੀਂ ਹੈ।

error: Content is protected !!