ਖਰੜ ‘ਚ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਕਰਨ ਪਹੁੰਚੇ CM Mann ਦਾ ਘਿਰਾਓ ਕਰਨ ਪਹੁੰਚੇ ਕੱਚੇ ਮੁਲਾਜ਼ਮ, ਪੁਲਿਸ ਨੇ ਕੀਤਾ ਇਹ ਕੰਮ

ਖਰੜ ‘ਚ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਕਰਨ ਪਹੁੰਚੇ CM Mann ਦਾ ਘਿਰਾਓ ਕਰਨ ਪਹੁੰਚੇ ਕੱਚੇ ਮੁਲਾਜ਼ਮ, ਪੁਲਿਸ ਨੇ ਕੀਤਾ ਇਹ ਕੰਮ

ਵੀਓਪੀ ਬਿਊਰੋ – ਖਰੜ ਵਿੱਚ ਖੋਲ੍ਹੇ ਜਾ ਰਹੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 10:30 ਵਜੇ ਪੁੱਜੇ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਕੱਚਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸੈਨੀਟੇਸ਼ਨ, ਬਿਜਲੀ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੇ ਉਥੇ ਨਾਅਰੇਬਾਜ਼ੀ ਕਰਦੇ ਹੋਏ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ।

ਮੁੱਖ ਮੰਤਰੀ ਦੀ ਕਾਰ ਦੀ ਘੇਰਾਬੰਦੀ ਦੇਖ ਪੁਲਿਸ ਦੇ ਹੱਥ-ਪੈਰ ਫੁੱਲ ਗਏ। ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ ਨੂੰ ਰੋਕਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਖੁਦ ਉਨ੍ਹਾਂ ਦੇ ਧਰਨੇ ‘ਚ ਬੈਠ ਕੇ ਕਹਿੰਦੇ ਸਨ ਕਿ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ, ਪਰ ਸਰਕਾਰ ਬਣਨ ਤੋਂ ਬਾਅਦ ਉਹ ਟਾਲ ਮਟੋਲ ਕਰ ਰਹੇ ਹਨ | ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਨੂੰ ਵਾਅਦੇ ਮੁਤਾਬਕ ਪੱਕਾ ਨਹੀਂ ਕੀਤਾ ਜਾਂਦਾ।

ਮੁੱਖ ਮੰਤਰੀ ਦੇ ਪ੍ਰੋਗਰਾਮ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੋਪੜ, ਚਮਕੌਰ ਸਹਿਬ, ਮੋਰਿੰਡਾ, ਕੁਰਾਲੀ ਆਦਿ ਸਮੇਤ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਵਰਕਰ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪਹੁੰਚੇ ਹੋਏ ਸਨ। ਪੁਲਿਸ ਅਤੇ ਸੀਐਮ ਸੁਰੱਖਿਆ ਵਿੱਚ ਤਾਇਨਾਤ ਕਰਮਚਾਰੀਆਂ ਨੇ ਜ਼ਿਆਦਾਤਰ ਵਰਕਰਾਂ ਨੂੰ ਪ੍ਰੋਗਰਾਮ ਵਿੱਚ ਜਾਣ ਤੋਂ ਰੋਕ ਦਿੱਤਾ, ਜਿਸ ਕਾਰਨ ਉਹ ਨਿਰਾਸ਼ ਹੋ ਕੇ ਵਾਪਸ ਪਰਤ ਗਏ।

error: Content is protected !!