ਪੰਜਾਬ ‘ਚ ਬਾਰਿਸ਼ ਨੇ ਮੌਸਮ ਦਾ ਬਦਲਿਆ ਮਿਜਾਜ਼, ਕਈ ਜਗ਼੍ਹਾ ਲੋਕਾਂ ਨੂੰ ਤੇਜ਼ ਗਰਮੀ ਤੋਂ ਮਿਲੀ ਰਾਹਤ

ਪੰਜਾਬ ‘ਚ ਬਾਰਿਸ਼ ਨੇ ਮੌਸਮ ਦਾ ਬਦਲਿਆ ਮਿਜਾਜ਼, ਕਈ ਜਗ਼੍ਹਾ ਲੋਕਾਂ ਨੂੰ ਤੇਜ਼ ਗਰਮੀ ਤੋਂ ਮਿਲੀ ਰਾਹਤ

ਵੀਓਪੀ ਬਿਊਰੋ-ਪੰਜਾਬ ਵਿੱਚ ਬੀਤੀ ਰਾਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਰਾਤ ਸਮੇਂ ਪਏ ਮੀਂਹ ਕਾਰਨ ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 2.9 ਡਿਗਰੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਇਹ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਸੋਮਵਾਰ ਤੋਂ ਪੂਰੇ ਪੰਜਾਬ ‘ਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ‘ਚ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਰਾਤ ਗੁਰਦਾਸਪੁਰ ਵਿੱਚ ਸਭ ਤੋਂ ਵੱਧ 17.2 ਐਮਐਮ ਬਾਰਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 17 ਐਮਐਮ, ਲੁਧਿਆਣਾ ਵਿੱਚ 12.3 ਐਮਐਮ ਅਤੇ ਬਰਨਾਲਾ ਵਿੱਚ 13 ਐਮਐਮ ਮੀਂਹ ਦਰਜ ਕੀਤਾ ਗਿਆ।ਜਿਸ ਕਾਰਨ ਸਵੇਰੇ ਘੱਟੋ-ਘੱਟ ਤਾਪਮਾਨ ਵਿੱਚ ਰਿਕਾਰਡ ਗਿਰਾਵਟ ਦਰਜ ਕੀਤੀ ਗਈ। ਅੱਜ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਲੁਧਿਆਣਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 22.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਮੋਹਾਲੀ 26.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸੋਮਵਾਰ ਨੂੰ ਪੂਰੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਪੰਜਾਬ ਭਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਜਿਸ ਕਾਰਨ ਤਾਪਮਾਨ ਮੁੜ 40 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ।
ਪੰਜਾਬ ਵਿੱਚ ਅੱਜ ਫਿਰ ਤੋਂ ਧੁੱਪ ਨਿਕਲਣ ਦੇ ਆਸਾਰ ਹਨ। ਮੀਂਹ ਕਾਰਨ ਤਾਪਮਾਨ ਪਿਛਲੇ ਦਿਨ ਨਾਲੋਂ ਬਿਹਤਰ ਰਹੇਗਾ। ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਪਾਰ ਜਾ ਸਕਦਾ ਹੈ। ਦੂਜੇ ਪਾਸੇ ਪੰਜਾਬ ਦਾ ਵੱਧ ਤੋਂ ਵੱਧ ਔਸਤ ਤਾਪਮਾਨ ਪਿਛਲੇ ਦਿਨ ਵੀ ਆਮ ਨਾਲੋਂ 2.4 ਡਿਗਰੀ ਵੱਧ ਦਰਜ ਕੀਤਾ ਗਿਆ।

ਬੀਤੇ ਦਿਨ ਲੁਧਿਆਣਾ ਵਿੱਚ ਸਭ ਤੋਂ ਵੱਧ ਤਾਪਮਾਨ 44.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 43.3 ਡਿਗਰੀ, ਪਟਿਆਲਾ ਅਤੇ ਫਰੀਦਕੋਟ ਵਿੱਚ 42 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

error: Content is protected !!