ਐਸਜੀਪੀਸੀ ਪ੍ਰਧਾਨ ਧਾਮੀ ਦੀ ਮੁੱਖ ਮੰਤਰੀ ਮਾਨ ਨੂੰ ਚਿਤਾਵਨੀ, ਕਿਹਾ-ਬਲਦੀ ਵਿਚ ਹੱਥ ਨਾ ਪਾਓ, ਨਤੀਜਿਆਂ ਦੇ ਜ਼ਿੰਮੇਵਾਰ ਖੁਦ ਹੋਵੋਗੇ

ਐਸਜੀਪੀਸੀ ਪ੍ਰਧਾਨ ਧਾਮੀ ਦੀ ਮੁੱਖ ਮੰਤਰੀ ਮਾਨ ਨੂੰ ਚਿਤਾਵਨੀ, ਕਿਹਾ-ਬਲਦੀ ਵਿਚ ਹੱਥ ਨਾ ਪਾਓ, ਨਤੀਜਿਆਂ ਦੇ ਜ਼ਿੰਮੇਵਾਰ ਖੁਦ ਹੋਵੋਗੇ


ਵੀਓਪੀ ਬਿਊਰੋ, ਅੰਮ੍ਰਿਤਸਰ : ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ ਬਦਲਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਲ਼ਦੀ ਅੱਗ ਵਿੱਚ ਹੱਥ ਪਾਉਣ ਦੀ ਕੋਸ਼ਿਸ਼ ਨਾ ਕਰਨ, ਨਹੀਂ ਤਾਂ ਉਨ੍ਹਾਂ ਦਾ ਹੱਥ ਅੱਗ ਵਿੱਚ ਸੜ ਜਾਵੇਗਾ। ਜੇਕਰ ਉਹ ਖੇਡ ਖੇਡਣ ਦੀ ਕੋਸ਼ਿਸ਼ ਕਰਨਗੇ ਤਾਂ ਇਸ ਤੋਂ ਨਿਕਲਣ ਵਾਲੇ ਨਤੀਜਿਆਂ ਲਈ ਉਹ ਖੁਦ ਜ਼ਿੰਮੇਵਾਰ ਹੋਣਗੇ। ਇਸ ਲਈ ਉਹ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਨਾ ਕਰਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸਿੱਖ ਗੁਰਦੁਆਰਾ ਐਕਟ 1925 ਦੀ ਕਿਸੇ ਵੀ ਧਾਰਾ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੋਧ ਕਰਨ ਦਾ ਅਧਿਕਾਰ ਸਿਰਫ਼ ਕੇਂਦਰ ਸਰਕਾਰ ਕੋਲ ਹੈ। ਸਰਕਾਰ ਇਸ ਸਬੰਧੀ ਸੰਸਦ ਵਿੱਚ ਬਿੱਲ ਪਾਸ ਕਰ ਕੇ ਇਸ ਨੂੰ ਕਾਨੂੰਨ ਦਾ ਰੂਪ ਦੇ ਸਕਦੀ ਹੈ।

error: Content is protected !!