700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ਉਤੇ ਕੈਨੇਡਾ ਭੇਜਣ ਵਾਲਾ ਏਜੰਟ ਕੈਨੇਡਾ ਵਿਚ ਗ੍ਰਿਫ਼ਤਾਰ

700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ਉਤੇ ਕੈਨੇਡਾ ਭੇਜਣ ਵਾਲਾ ਏਜੰਟ ਕੈਨੇਡਾ ਵਿਚ ਗ੍ਰਿਫ਼ਤਾਰ


ਵੀਓਪੀ ਬਿਊਰੋ, ਇੰਟਰਨੈਸ਼ਨਲ- 700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ਉਤੇ ਕੈਨੇਡਾ ਭੇਜਣ ਵਾਲਾ ਭਾਰਤੀ ਇਮੀਗ੍ਰੇਸ਼ਨ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।


ਦੱਸ ਦਈਏ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਲਾਪਤਾ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਜਾਅਲੀ ਕਾਲਜ ਦਾਖਲਾ ਪੱਤਰ ਘੁਟਾਲੇ ਕਾਰਨ ਪੰਜਾਬ ਅਤੇ ਭਾਰਤ ਦੇ ਹੋਰ ਰਾਜਾਂ ਦੇ ਸੈਂਕੜੇ ਵਿਦਿਆਰਥੀ ਕਥਿਤ ਤੌਰ ‘ਤੇ ਦੇਸ਼ ਨਿਕਾਲੇ ਦੇ ਰਾਹ ਪਏ ਹੋਏ ਹਨ।


ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੇ ਨਿਯਮਾਂ ਮੁਤਾਬਕ ਕੈਨੇਡਾ ਪੁੱਜਣ ’ਤੇ 2 ਸਾਲ ਦੀ ਪੜ੍ਹਾਈ ਪੂਰੀ ਕਰਨ ਅਤੇ 1 ਸਾਲ ਦੇ ਵਰਕ ਪਰਮਿਟ ’ਤੇ ਸਖ਼ਤ ਮਿਹਨਤ ਨਾਲ ਕੰਮ ਕਰਨ ਦੇ ਨਾਲ 3 ਸਾਲ ਕੈਨੇਡਾ ’ਚ ਬਿਤਾਏ ਹਨ ਅਤੇ ਉਨ੍ਹਾਂ ਨੇ ਕੈਨੇਡਾ ਦੀ ਪੀ. ਆਰ. ਲਈ ਅਰਜ਼ੀ ਦਾਖ਼ਲ ਕੀਤੀ ਹੈ। ਜਿਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਜਦੋਂ ਅਰਜ਼ੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ 2018 ਤੋਂ 2022 ਦਰਮਿਆਨ ਪੁੱਜੇ ਕਈ ਵਿਦਿਆਰਥੀਆਂ ਦੀਆਂ ਅਰਜ਼ੀਆਂ ਦੇ ਨਾਲ-ਨਾਲ ਕਈ ਦਸਤਾਵੇਜ਼ ਫਰਜ਼ੀ ਪਾਏ ਗਏ। ਕੈਨੇਡਾ ਸਰਕਾਰ ਨੇ ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਨ ਦੇ ਨਾਲ ਹੀ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤੇ, ਜਿਸ ਨੂੰ ਲੈ ਕੇ ਸੂਬੇ ਭਰ ’ਚ ਹੜਕੰਪ ਮਚ ਗਿਆ।


ਬ੍ਰਿਜੇਸ਼ ਮਿਸ਼ਰਾ ਖਿਲਾਫ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਕਾਰਵਾਈ ਕਰਦਿਆਂ ਉਸ ‘ਤੇ ਬਿਨਾਂ ਲਾਇਸੈਂਸ ਦੇ ਇਮੀਗ੍ਰੇਸ਼ਨ ਸਲਾਹ ਦੇਣ ਅਤੇ ਅਧਿਕਾਰੀਆਂ ਤੋਂ ਜਾਣਕਾਰੀ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਜਾਂ ਰੋਕਣ ਲਈ ਦੂਜਿਆਂ ਨੂੰ ਸਲਾਹ ਦੇਣ ਦਾ ਦੋਸ਼ ਲਗਾਇਆ।

error: Content is protected !!