ਪੰਜਾਬ ਦੇ ਸਾਬਕਾ ਸਿਹਤ ਮੰਤਰੀ ਨੂੰ ਵਿਜੀਲੈਂਸ ਵਿਭਾਗ ਨੇ ਤੀਜੀ ਵਾਰ ਪੁੱਛਗਿੱਛ ਲਈ ਬੁਲਾਇਆ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਨੂੰ ਵਿਜੀਲੈਂਸ ਵਿਭਾਗ ਨੇ ਤੀਜੀ ਵਾਰ ਪੁੱਛਗਿੱਛ ਲਈ ਬੁਲਾਇਆ

 

ਚੰਡੀਗੜ੍ਹ (ਵੀਓਪੀ ਬਿਊਰੋ) ਭ੍ਰਿਸ਼ਟਾਚਾਰ ਦੇ ਖਾਤਮੇ ਤੇ ਇਸ ਤਰ੍ਹਾਂ ਦੇ ਮਾਮਲਿਆਂ ਦੀ ਜਾਂਚ ਤੇਜ਼ ਕਰਦਿਆਂ ਵਿਜੀਲੈਂਸ ਵਿਭਾਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੁਕਮਾਂ ‘ਤੇ ਪਿਛਲੇ ਇਕ ਸਾਲ ਵਿੱਚ ਵੱਡੀਆਂ ਕਾਰਵਾਈਆਂ ਕੀਤੀਆਂ ਹਨ। ਇਸ ਦੌਰਾਨ ਹੀ ਕਈ ਸਾਬਕਾ ਮੰਤਰੀਆਂ ਤੇ ਕਾਂਗਰਸੀ ਆਗੂਆਂ ਖਿਲਾਫ਼ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਹੀ ਹੁਣ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਤੀਜੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਉਸ ਕੋਲੋਂ ਵਿਜੀਲੈਂਸ ਬਿਊਰੋ ਵਿੱਚ ਪੁੱਛਗਿੱਛ ਕੀਤੀ ਗਈ ਹੈ।

ਉਸ ਤੋਂ ਉਸ ਦੀ ਜਾਇਦਾਦ, ਕਾਰੋਬਾਰ ਅਤੇ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮੁੱਦਿਆਂ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਦਫ਼ਤਰ ਅੱਗੇ ਵੱਡੀ ਗਿਣਤੀ ਵਿੱਚ ਮੀਡੀਆ ਕਰਮੀ ਇਕੱਠੇ ਹੋ ਗਏ।

error: Content is protected !!