ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਫਤਹਿਗੜ੍ਹ ਸਾਹਿਬ ‘ਚ ਤਾਇਨਾਤ ਐੱਸ. ਡੀ. ਓ. 2 ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਫਤਹਿਗੜ੍ਹ ਸਾਹਿਬ ‘ਚ ਤਾਇਨਾਤ ਐੱਸ. ਡੀ. ਓ. 2 ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ

ਫਤਹਿਗੜ੍ਹ ਸਾਹਿਬ (ਵੀਓਪੀ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਬੀਡੀਪੀਓ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਰਟੀਫਿਕੇਟ (ਯੂਸੀ) ਜਾਰੀ ਕਰਨ ਦੇ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਐਸ.ਡੀ.ਓ ਨੂੰ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਸਨੀਕ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਵਿਜੀਲੈਂਸ ਬਿਓਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਐਸ.ਡੀ.ਓ ਨੇ ਉਸ ਪਾਸੋਂ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੀ ਟੀਮ ਨੇ ਮੁੱਢਲੀ ਤਫ਼ਤੀਸ਼ ਉਪਰੰਤ ਉਕਤ ਐਸ.ਡੀ.ਓ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ‘ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ।

ਐਸ.ਡੀ.ਓ ਅਮਰਜੀਤ ਕੁਮਾਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!