ਨਾਕਾ ਵੇਖ ਗੈਂਗਸਟਰ ਨੇ ਪੁਲਿਸ ਉਤੇ ਚਲਾ ਦਿੱਤੀਆਂ ਗੋਲ਼ੀਆਂ, ਜਵਾਬੀ ਫਾਇਰਿੰਗ ਵਿਚ ਹੋਇਆ ਜ਼ਖ਼ਮੀ, ਗ੍ਰਿਫ਼ਤਾਰ ਹੋਏ ਗੈਂਗਸਟਰ ਨੇ ਭਾਜਪਾ ਆਗੂ ਨੂੰ ਮਾਰੀ ਸੀ ਗੋਲ਼ੀ

ਨਾਕਾ ਵੇਖ ਗੈਂਗਸਟਰ ਨੇ ਪੁਲਿਸ ਉਤੇ ਚਲਾ ਦਿੱਤੀਆਂ ਗੋਲ਼ੀਆਂ, ਜਵਾਬੀ ਫਾਇਰਿੰਗ ਵਿਚ ਹੋਇਆ ਜ਼ਖ਼ਮੀ, ਗ੍ਰਿਫ਼ਤਾਰ ਹੋਏ ਗੈਂਗਸਟਰ ਨੇ ਭਾਜਪਾ ਆਗੂ ਨੂੰ ਮਾਰੀ ਸੀ ਗੋਲ਼ੀ


ਵੀਓਪੀ ਬਿਊਰੋ, ਅੰਮ੍ਰਿਤਸਰ/ਜੰਡਿਆਲਾ ਗੁਰੂ-ਅੰਮ੍ਰਿਤਸਰ-ਜੰਡਿਆਲਾ ਮੁੱਖ ਮਾਰਗ ’ਤੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲੇ ਹੋਇਆ ਹੈ। ਗੋਲੀਬਾਰੀ ਦੌਰਾਨ ਗੈਂਗਸਟਰ ਅਰਸ਼ਦੀਪ ਦੀ ਲੱਤ ਵਿਚ ਗੋਲੀ ਲੱਗੀ। ਇਸ ਦੌਰਾਨ ਪੁਲਿਸ ਨੇ ਗੈਂਗਸਟਰ ਅਰਸ਼ਦੀਪ ਤੇ ਉਸ ਦੇ ਸਾਥੀ ਮਨਦੀਪ ਸਿੰਘ ਉਰਫ਼ ਬੁੱਧੂ ਨੂੰ ਕਾਬੂ ਕਰ ਲਿਆ ਹੈ। ਸੀ. ਆਈ. ਏ. ਸਟਾਫ਼ ਦਾ ਡਰਾਈਵਰ ਵਾਲ-ਵਾਲ ਬਚ ਗਿਆ।

ਆਪ੍ਰੇਸ਼ਨ ਨੂੰ ਲੀਡ ਕਰ ਰਹੇ ਇੰਸਪੈਕਟਰ ਇੰਦਰਜੀਤ ਸਿੰਘ ਨੇ ਗੈਂਗਸਟਰ ਨੂੰ ਜ਼ਖ਼ਮੀ ਹਾਲਤ ’ਚ ਕਾਬੂ ਕਰ ਕੇ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖ਼ਲ ਕਰਵਾਇਆ। ਗ੍ਰਿਫ਼ਤਾਰ ਕੀਤੇ ਗੈਂਗਸਟਰ ਅਰਸ਼ਦੀਪ ਨੇ ਭਾਜਪਾ ਐੱਸ. ਸੀ. ਮੋਰਚੇ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਗਿੱਲ ’ਤੇ 16 ਅਪ੍ਰੈਲ 2023 ਨੂੰ ਗੋਲੀਆਂ ਚਲਾਈਆਂ ਸਨ, ਜਿਸ ’ਚ ਬਲਵਿੰਦਰ ਸਿੰਘ ਦੇ ਜਬਾੜੇ ’ਚ ਗੋਲੀਆਂ ਲੱਗਣ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ, ਪੁਲਸ ਉਦੋਂ ਤੋਂ ਹੀ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ।


ਸੀ. ਆਈ. ਏ. ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਬਦਨਾਮ ਗੈਂਗਸਟਰ ਅਰਸ਼ਦੀਪ ਆਪਣੇ ਸਾਥੀ ਮਨਦੀਪ ਸਿੰਘ ਨਾਲ ਕਿਸੇ ਨੂੰ ਮਿਲਣ ਜਾ ਰਿਹਾ ਹੈ, ਜਿਸ ’ਤੇ ਪੁਲਿਸ ਨੇ ਜੰਡਿਆਲਾ ਗੁਰੂ ਨਹਿਰ ਅਤੇ ਪੁਲ ਵਿਚਕਾਰ ਨਾਕਾਬੰਦੀ ਕੀਤੀ ਹੋਈ ਸੀ। ਆਕਾਸ਼ਦੀਪ ਨੇ ਜਿਵੇਂ ਹੀ ਨਾਕਾ ਪਾਰਟੀ ਨੂੰ ਦੇਖਿਆ ਤਾਂ ਉਸ ਨੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਗੈਂਗਸਟਰ ਵਲੋਂ ਚਲਾਈ ਗਈ ਗੋਲੀ ਡਰਾਈਵਰ ਨੂੰ ਲੱਗ ਗਈ ਪਰ ਉਹ ਸੀਟ ਬੈਲਟ ਪਹਿਨਣ ਕਾਰਨ ਬਚ ਗਿਆ। ਉਸੇ ਸਮੇਂ ਇੰਸਪੈਕਟਰ ਇੰਦਰਜੀਤ ਸਿੰਘ ਨੇ ਬਦਨਾਮ ਗੈਂਗਸਟਰ ’ਤੇ ਗੋਲੀ ਚਲਾ ਦਿੱਤੀ, ਗੋਲੀ ਉਸ ਦੀ ਲੱਤ ’ਚ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਘੇਰਾਬੰਦੀ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੌਕੇ ਤੋਂ ਇੱਕ ਪਿਸਤੌਲ ਅਤੇ ਤਿੰਨ ਮੈਗਜ਼ੀਨ ਬਰਾਮਦ ਕੀਤੇ ਹਨ।

error: Content is protected !!