ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਲਈ ਸਾਂਝੀ ਕੀਤੀ ਖਾਸ ਪੋਸਟ, ਲਿਖਿਆ- ਸਾਡੀ ਫੋਟੋ ਦੇਖ ਕੇ ਲੋਕ ਕਹਿਣ…

ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਲਈ ਸਾਂਝੀ ਕੀਤੀ ਖਾਸ ਪੋਸਟ, ਲਿਖਿਆ- ਸਾਡੀ ਫੋਟੋ ਦੇਖ ਕੇ ਲੋਕ ਕਹਿਣ…


ਵੀਓਪੀ ਬਿਊਰੋ- 7 ਜੁਲਾਈ ਇਹ ਉਹ ਤਰੀਕ ਹੈ ਜਦੋਂ ਪੰਜਾਬ ਦੇ ਸੀਐੱਮ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਇਕ ਦੂਜੇ ਦੇ ਹੋ ਗਏ ਸਨ। ਬੀਤੇ ਸਾਲ ਇਸੇ ਦਿਨ ਦੋਵਾਂ ਵਿਆਹ ਹੋਇਆ ਸੀ। ਅੱਜ ਉਹ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾ ਰਹੇ ਹਨ। ਜੀ ਹਾਂ ਪਿਛਲੇ ਸਾਲ 7 ਜੁਲਾਈ ਯਾਨੀਕਿ ਅੱਜ ਦੇ ਦਿਨ ਹੀ ਸੀਐੱਮ ਮਾਨ ਨੇ ਡਾ. ਗੁਰਪ੍ਰੀਤ ਕੌਰ ਦੇ ਨਾਲ ਲਾਵਾਂ ਲਈਆਂ ਸਨ।

ਉਨ੍ਹਾਂ ਦਾ ਵਿਆਹ ਖੂਬ ਸੁਰਖੀਆਂ ਦੇ ਵਿੱਚ ਰਿਹਾ ਸੀ।
ਅੱਜ ਦੇ ਖਾਸ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ ਤੇ ਨਾਲ ਲਿਖਿਆ ਹੈ-
‘ਇੱਕੋ ਮੇਹਰ ਮੈਂ ਓਸ ਸੋਹਣੇ ਰੱਬ ਤੋਂ ਮੰਗੀ ਐ…
ਸਾਡੀ ਫ਼ੋਟੋ ਦੇਖਕੇ ਲੋਕ ਕਹਿਣ
ਦੋਵਾਂ ਦੀ ਕਿਸਮਤ ਚੰਗੀ ਐ…
Happy marriage anniversary to dr Gurpreet Kaur’

ਮੁੱਖ ਮੰਤਰੀ ਭਗਵੰਤ ਮਾਨ ਨੇ 48 ਸਾਲ ਦੀ ਉਮਰ ਵਿੱਚ ਦੂਜਾ ਵਿਆਹ ਕਰਵਾਇਆ ਸੀ। ਹਰਿਆਣਾ ਦੀ ਡਾਕਟਰ ਗੁਰਪ੍ਰੀਤ ਕੌਰ ਦੇ ਨਾਲ ਉਨ੍ਹਾਂ ਨੇ 7 ਜੁਲਾਈ 2022 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲਈਆਂ ਸਨ। ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋਇਆ ਸੀ। ਇਸ ਵਿਆਹ ਵਿਚ ਪਰਿਵਾਰਕ ਮੈਂਬਰ ਤੇ ਕੁਝ ਖ਼ਾਸ ਲੋਕ ਹੀ ਸ਼ਾਮਿਲ ਹੋਏ ਸਨ।

error: Content is protected !!