ਨਸ਼ੇ ਦੇ ਖਾਤਮੇ ਲਈ ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ, ਕਿਹਾ- ਪੰਜਾਬ ਸਰਕਾਰ ਢਿੱਲੀ ਚੱਲ ਰਹੀ

ਨਸ਼ੇ ਦੇ ਖਾਤਮੇ ਲਈ ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ, ਕਿਹਾ- ਪੰਜਾਬ ਸਰਕਾਰ ਢਿੱਲੀ ਚੱਲ ਰਹੀ

ਨਵੀਂ ਦਿੱਲੀ (ਵੀਓਪੀ ਬਿਊਰੋ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਐਲਾਨ ਕੀਤਾ ਕਿ ਅੰਮ੍ਰਿਤਸਰ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦਾ ਦਫ਼ਤਰ ਖੋਲ੍ਹਿਆ ਜਾਵੇਗਾ। ਅਮਿਤ ਸ਼ਾਹ ਨੇ ਇਹ ਐਲਾਨ 10 ਰਾਜਾਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਦੇ ਲਈ ਉਨ੍ਹਾਂ 12 ਕਰੋੜ ਰੁਪਏ ਜਾਰੀ ਕਰਨ ਦੀ ਜਾਣਕਾਰੀ ਦਿੱਤੀ। ਅੱਜ ਦੀ ਮੀਟਿੰਗ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਦੇ ਮੁੱਦੇ ‘ਤੇ ਬੁਲਾਈ ਗਈ ਸੀ।


ਇਸ ਦੌਰਾਨ ਅਮਿਤ ਸਾਹ ਨੇ ਕਿਹਾ ਕਿ ਨਸ਼ੇ ਨੂੰ ਜੜੋਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਉਨ੍ਹਾਂ ਦਾ ਸਹਿਯੋਗ ਦੇਣ ਲਈ ਜਿਆਦਾ ਜੋਰ ਲਾਉਣਾ ਹੋਵੇਗਾ ਕਿਉਂਕਿ ਪੰਜਾਬ ਸਰਕਾਰ ਤੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਦਾ ਸਹਿਯੋਗ ਘੱਟ ਹੈ।


ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਹੈਰੋਇਨ ਅਤੇ ਹੋਰ ਨਸ਼ਿਆਂ ਨੂੰ ਕਾਬੂ ਕਰਨ ਲਈ ਕਈ ਸੁਰੱਖਿਆ ਏਜੰਸੀਆਂ ਕੰਮ ਕਰ ਰਹੀਆਂ ਹਨ। ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨ ਤੋਂ ਆਉਣ ਵਾਲੀ ਹੈਰੋਇਨ ਦੇ ਵੱਡੇ ਫਾਰਮ ਵੀ ਜ਼ਬਤ ਕੀਤੇ ਹਨ। ਕਈ ਵੱਡੇ ਤਸਕਰ ਗ੍ਰਿਫ਼ਤਾਰ ਕਰਕੇ ਜੇਲ੍ਹ ਦੇ ਪਿੱਛੇ ਭੇਜੇ ਗਏ ਹਨ।

error: Content is protected !!