ਸ਼ਰਾਬੀ ਨੇ ਸਿਰ ਵਿਚ ਸੱਟਾਂ ਮਾਰ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਸ਼ਰਾਬੀ ਨੇ ਸਿਰ ਵਿਚ ਸੱਟਾਂ ਮਾਰ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ


ਪਠਾਨਕੋਟ (ਵੀਓਪੀ ਬਿਊਰੋ)-ਸ਼ਰਾਬੀ ਵਿਅਕਤੀ ਨੇ ਆਪਣੀ ਪਤਨੀ ਦਾ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪਰਮਿੰਦਰ ਸਿੰਘ ਵਾਸੀ ਪਿੰਡ ਖੋਭਾ ਦੇ ਖਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕਰ ਦਿੱਤਾ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


ਮ੍ਰਿਤਕਾ ਔਰਤ ਦੇ ਭਰਾ ਸੰਜੀਵ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੀ ਭੈਣ ਪ੍ਰਵੀਨ ਦਾ ਵਿਆਹ 10 ਸਾਲ ਪਹਿਲਾਂ ਪਰਮਿੰਦਰ ਸਿੰਘ ਨਾਲ ਹੋਇਆ ਸੀ, ਜਿਸ ਤੋਂ ਉਸ ਦੇ 5 ਬੱਚੇ ਵੀ ਹਨ ਪਰ ਉਸ ਦਾ ਜੀਜਾ ਸ਼ਰਾਬ ਦਾ ਆਦੀ ਹੈ ਅਤੇ ਨਸ਼ੇ ਦੀ ਹਾਲਤ ’ਚ ਉਹ ਉਸ ਦੀ ਕੁੱਟਮਾਰ ਕਰਦਾ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਸੀ। ਝਗੜੇ ਕਾਰਨ ਕਈ ਵਾਰ ਮੇਰੀ ਭੈਣ ਸਾਡੇ ਘਰ ਰਹਿਣ ਆਉਂਦੀ ਸੀ ਪਰ ਉਸ ਨੂੰ ਮਨਾ ਕੇ ਫਿਰ ਅਸੀਂ ਸਹੁਰੇ ਘਰ ਛੱਡ ਆਉਂਦੇ ਸੀ ਪਰ ਝਗੜੇ ਦਾ ਸਿਲਸਿਲਾ ਜਾਰੀ ਰਿਹਾ ਅਤੇ ਕਈ ਵਾਰ ਉਸ ਨੇ ਆਪਣੇ ਜੀਜੇ ਨੂੰ ਸਮਝਾਇਆ ਪਰ ਉਹ ਸ਼ਰਾਬੀ ਹਾਲਤ ’ਚ ਲੜਦਾ ਰਿਹਾ।


ਉਸ ਨੇ ਦੱਸਿਆ ਕਿ ਪਿੰਡ ਖੋਭੇ ਦੇ ਇਕ ਵਿਅਕਤੀ ਨੇ ਦੱਸਿਆ ਕਿ ਉਸ ਦੀ ਭੈਣ ਪ੍ਰਵੀਨ ਨੂੰ ਉਸ ਦੇ ਪਤੀ ਨੇ ਸਿਰ ’ਤੇ ਗੰਭੀਰ ਸੱਟਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਤੋਂ ਬਾਅਦ ਜਦੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

error: Content is protected !!