ਪੈਸਿਆਂ ਲਈ ਮਾਂ ਨੂੰ ਵੀ ਨਹੀਂ ਛੱਡਿਆ, ਸਿਰ ਵਿਚ ਡੰਡੇ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ, ਵਾਰਦਾਤ ਨੂੰ ਅੰਜਾਮ ਦੇ ਕੇ ਹੋ ਗਿਆ ਫ਼ਰਾਰ

ਪੈਸਿਆਂ ਲਈ ਮਾਂ ਨੂੰ ਵੀ ਨਹੀਂ ਛੱਡਿਆ, ਸਿਰ ਵਿਚ ਡੰਡੇ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ, ਵਾਰਦਾਤ ਨੂੰ ਅੰਜਾਮ ਦੇ ਕੇ ਹੋ ਗਿਆ ਫ਼ਰਾਰ


ਵੀਓਪੀ ਬਿਊਰੋ, ਸ੍ਰੀ ਹਰਗੋਬਿੰਦਪੁਰ : ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪਿੰਡ ਸਮਰਾਏ ਵਿਚ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਕ ਕਲਯੁਗੀ ਪੁੱਤਰ ਨੇ ਆਪਣੀ ਮਾਂ ਦੀ ਡੰਡਿਆਂ ਨਾਲ ਕੁੱਟ -ਕੁੱਟ ਕੇ ਹੱਤਿਆ ਕਰ ਦਿੱਤੀ ਹੈ। ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ।

ਮ੍ਰਿਤਕ ਔਰਤ ਦੀ ਪਛਾਣ ਜਸਬੀਰ ਕੌਰ (62) ਪਤਨੀ ਮੰਗਤ ਰਾਮ ਵਾਸੀ ਸਮਰਾਏ ਵਜੋਂ ਹੋਈ ਹੈ। ਮੁਲਜ਼ਮ ਆਪਣੀ ਮਾਂ ਕੋਲੋਂ ਪੈਸੇ ਮੰਗ ਰਿਹਾ ਸੀ। ਮਾਂ ਵੱਲੋਂ ਪੈਸੇ ਨਾ ਦੇਣ ਉਤੇ ਉਸ ਨੇ ਮੰਗਲਵਾਰ ਦੀ ਸਵੇਰ ਆਪਣੀ ਮਾਂ ਦੇ ਸਿਰ ਵਿਚ ਡੰਡੇ ਮਾਰ-ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਹਰਗੋਬਿੰਦਪੁਰ ਦੇ ਐੱਸਐੱਚਓ ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਰਛਪਾਲ ਸਿੰਘ ਪੁੱਤਰ ਮੰਗਤ ਰਾਮ ਵਾਸੀ ਸਮਰਾਏ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਮਾਤਾ ਜਸਬੀਰ ਕੌਰ ਉਸ ਦੇ ਭਰਾ ਸਤਪਾਲ ਮਸੀਹ ਨਾਲ ਰਹਿ ਰਹੀ ਸੀ।ਬੀਤੇ ਦਿਨਾਂ ਤੋਂ ਸਤਪਾਲ ਮਸੀਹ ਮਾਤਾ ਜਸਬੀਰ ਕੌਰ ਕੋਲੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ।ਮਾਤਾ ਵੱਲੋਂ ਪੈਸੇ ਨਾ ਦੇਣ ਕਾਰਨ ਸਤਪਾਲ ਮਸੀਹ ਨੇ ਮਾਤਾ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ ਜਿਸ ਨਾਲ ਮਾਤਾ ਦੀ ਮੌਤ ਹੋ ਗਈ।

ਐੱਸਐੱਚਓ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਹੈ ਕਿ ਰਸ਼ਪਾਲ ਸਿੰਘ ਪੁੱਤਰ ਮੰਗਤ ਰਾਮ ਦੇ ਬਿਆਨਾਂ ਦੇ ਆਧਾਰ ਉਤੇ ਥਾਣਾ ਸ੍ਰੀ ਹਰਗੋਬਿੰਦਪੁਰ ਵਿੱਚ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਭਾਲ ਵਿਚ ਛਾਪੇਮਾਰੀ ਜਾਰੀ ਹੈ।

error: Content is protected !!