ਰਾਮ ਰਹੀਮ ਨੂੰ ਫਿਰ ਪੈਰੋਲ ਮਿਲਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ- ਸਿੱਖਾਂ ਵਾਰੀ ਸਰਕਾਰ ਅਪਣਾ ਰਹੀ ਦੋਗਲੀ ਨੀਤੀ

ਰਾਮ ਰਹੀਮ ਨੂੰ ਫਿਰ ਪੈਰੋਲ ਮਿਲਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ- ਸਿੱਖਾਂ ਵਾਰੀ ਸਰਕਾਰ ਅਪਣਾ ਰਹੀ ਦੋਗਲੀ ਨੀਤੀ

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਤਲ ਅਤੇ ਬਲਾਤਕਾਰ ਵਰਗੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਗਲੀ ਨੀਤੀ ਸਿੱਖਾਂ ਵਿੱਚ ਬੇਭਰੋਸਗੀ ਦਾ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਤਲ ਅਤੇ ਬਲਾਤਕਾਰ ਵਰਗੇ ਅਪਰਾਧਾਂ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਸਿੱਖ ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਆਵਾਜ਼ ਨੂੰ ਸਰਕਾਰ ਕਿਉਂ ਨਹੀਂ ਸੁਣ ਰਹੀ।

ਧਾਮੀ ਨੇ ਕਿਹਾ ਕਿ ਸਰਕਾਰਾਂ ਆਪਣੇ ਸਿਆਸੀ ਹਿੱਤਾਂ ਲਈ ਗੁਰਮੀਤ ਰਾਮ ਰਹੀਮ ਦੇ ਘਿਨਾਉਣੇ ਅਪਰਾਧਾਂ ਤੋਂ ਅੱਖਾਂ ਬੰਦ ਕਰਕੇ ਉਸ ਨੂੰ ਵਾਰ-ਵਾਰ ਪੈਰੋਲ ‘ਤੇ ਛੱਡ ਰਹੀਆਂ ਹਨ। ਸਰਕਾਰਾਂ ਦੀਆਂ ਅਜਿਹੀਆਂ ਨੀਤੀਆਂ ਸਿੱਖਾਂ ਨੂੰ ਅਲੱਗ-ਥਲੱਗ ਮਹਿਸੂਸ ਕਰਨ ਵਾਲੀਆਂ ਹਨ, ਜੋ ਦੇਸ਼ ਲਈ ਠੀਕ ਨਹੀਂ ਹੈ। ਧਾਮੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਜਾਣਾ ਚਾਹੀਦਾ ਹੈ |

error: Content is protected !!