ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਵਲੋਂ “ਕਾਰਗਿਲ ਵਿਜੇ ਦਿਵਸ” ‘ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਵਲੋਂ “ਕਾਰਗਿਲ ਵਿਜੇ ਦਿਵਸ” ‘ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ (ਆਸ਼ੂ ਗਾਂਧੀ) ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ- ਜੰਡਿਆਲਾ ਰੋਡ, ਕਪੂਰਥਲਾ ਰੋਡ ਅਤੇ ਨੂਰਪੂਰ) ਦੇ  ਪੰਜਾਂ ਸਕੂਲਾਂ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ‘ਕਾਰਗਿਲ ਵਿਜੇ ਦਿਵਸ’ ਮਨਾਇਆ। ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸੱਤਵੀਂ ਜਮਾਤ ਦੇ ਬੱਚਿਆਂ ਨੇ ਸਲੋਗਨ ਲਿਖ ਕੇ ਦੇਸ਼ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ।

ਅਠਵੀਂ ਜਮਾਤ ਦੇ ਬੱਚਿਆਂ ਨੇ ‘ਰਾਸ਼ਟਰੀ ਏਕਤਾ’ ਵਿਸ਼ੇ ‘ਤੇ ਪੋਸਟਰ ਮੇਕਿੰਗ ਗਤੀਵਿਧੀ ਵਿਵੱਚ ਵੱਖ-ਵੱਖ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੇ ਹੋਏ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਨੌਵੀਂ ਜਮਾਤ ਦੇ ਬੱਚਿਆਂ ਲਈ ‘ਅਜ਼ਾਦੀ ਘੁਲਾਟੀਏ ਵੱਜੋਂ ਕਾਨੂੰਨ’ ਗਤੀਵਿਧੀ ਵੀ ਕਰਵਾਈ ਗਈ। ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼-ਭਗਤੀ ਦੀਆਂ ਕਵਿਤਾਵਾਂ ਸੁਣਾ ਕੇ ਸੈਨਿਕਾਂ ਦੀ ਜੀਵਨੀ ਪੇਸ਼ ਕੀਤੀ।

ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ‘ਕਾਰਗਿਲ ਵਿਜੇ ਦਿਵਸ’ ਦੇ ਪਿਛੇ ਦਾ ਇਤਿਹਾਸ ਸਮਝਾਇਆ ਅਤੇ ਉਹਨਾਂ ਅਮਰ ਸੈਨਿਕਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਕਿਹਾ, ਜਿੰਨਾ ਨੇ ਮਾਤ ਭੂਮੀ ਲਈ ਸਭ ਕੁਝ ਕੁਰਬਾਨ ਕਰ ਦਿੱਤਾ।

error: Content is protected !!