ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦਾ ਹੋਇਆ ਐਲਾਨ, ਇਸ ਤਰੀਕ ਤੋਂ ਹੋਣਗੀਆਂ ਸ਼ੁਰੂ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦਾ ਹੋਇਆ ਐਲਾਨ, ਇਸ ਤਰੀਕ ਤੋਂ ਹੋਣਗੀਆਂ ਸ਼ੁਰੂ

ਵੀਓਪੀ ਬਿਊਰੋ, ਚੰਡੀਗੜ੍ਹ- ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆਂ। ਇਸ ਤੋਂ ਅਗਲੀ ਕਾਰਵਾਈ ਸਟੇਟ ਚੋਣ ਕਮਿਸ਼ਨ ਨੇ ਕਰਨੀ ਹੈ।


ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਅਤੇ ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਐੱਸ.ਏ.ਐੱਸ. ਨਗਰ, ਪਟਿਆਲਾ ਵਿਚ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ।

error: Content is protected !!