ਯੂ. ਕੇ. ਦੇ ਸਾਂਸਦ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ, 2 ਘੰਟੇ ਬਿਠਾ ਕੇ ਕਰਦੇ ਰਹੇ ਪੁੱਛਗਿੱਛ

ਯੂ. ਕੇ. ਦੇ ਸਾਂਸਦ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ, 2 ਘੰਟੇ ਬਿਠਾ ਕੇ ਕਰਦੇ ਰਹੇ ਪੁੱਛਗਿੱਛ

ਅੰਮ੍ਰਿਤਸਰ (ਵੀਓਪੀ ਬਿਊਰੋ) ਯੂਨਾਈਟਿਡ ਕਿੰਗਡਮ (ਯੂਕੇ) ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਲਿਆ। ਉਹ ਵੀਰਵਾਰ ਸਵੇਰੇ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਰੀਬ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ।

ਜਾਣਕਾਰੀ ਮੁਤਾਬਕ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਸਵੇਰੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ। ਇਸ ਫਲਾਈਟ ਵਿੱਚ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੀ ਹੋਰ ਯਾਤਰੀਆਂ ਨਾਲ ਪਹੁੰਚੇ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਐਮਪੀ ਢੇਸੀ ਦੇ ਦਸਤਾਵੇਜ਼ਾਂ ਦੀ ਜਾਂਚ ਕਰਦਿਆਂ ਪਾਇਆ ਕਿ ਉਸ ਕੋਲ ਓਐਸਆਈ (ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ) ਕਾਰਡ ਨਹੀਂ ਸੀ।

ਇਸ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਨੂੰ ਰੋਕ ਕੇ ਦੋ ਘੰਟੇ ਤੱਕ ਪੁੱਛਗਿੱਛ ਕੀਤੀ। ਉਸ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਯੂ.ਕੇ. ਕਰੀਬ ਦੋ ਘੰਟੇ ਬਾਅਦ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਉਨ੍ਹਾਂ ਦੇ ਦਸਤਾਵੇਜ਼ ਮੁਕੰਮਲ ਹੋਣ ਤੋਂ ਬਾਅਦ ਹਵਾਈ ਅੱਡੇ ਤੋਂ ਬਾਹਰ ਜਾਣ ਦਿੱਤਾ ਗਿਆ।

error: Content is protected !!