ਕਈ ਜ਼ਿਲ੍ਹਿਆਂ ਵਿਚ ਪੈ ਰਿਹੈ ਮੀਂਹ, ਕਈਆਂ ਵਿਚ ਧੁੱਪ ਤੇ ਹੁਮਸ ਨੇ ਸਤਾਇਆ, ਪੰਜ ਅਗਸਤ ਤਕ ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ

ਕਈ ਜ਼ਿਲ੍ਹਿਆਂ ਵਿਚ ਪੈ ਰਿਹੈ ਮੀਂਹ, ਕਈਆਂ ਵਿਚ ਧੁੱਪ ਤੇ ਹੁਮਸ ਨੇ ਸਤਾਇਆ, ਪੰਜ ਅਗਸਤ ਤਕ ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ


ਵੀਓਪੀ ਬਿਊਰੋ, ਚੰਡੀਗੜ੍ਹ -ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ ਪੰਜ ਅਗਸਤ ਤੱਕ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਸਵੇਰ ਤੋਂ ਕਈ ਜ਼ਿਲ੍ਹਿਆਂ ‘ਚ ਭਾਰੀ ਅਤੇ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਕਾਲੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਆਉਣ ਵਾਲੇ ਇਕ ਹਫ਼ਤੇ ਤੱਕ ਵੱਧ ਤੋਂ ਵੱਧ ਤਾਪਮਾਨ ’ਚ ਕੋਈ ਵੱਡੀ ਤਬਦੀਲੀ ਨਾ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਭਰ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਬੱਦਲ ਛਾਏ ਰਹੇ ਤੇ ਦੁਪਹਿਰ ਤੋਂ ਬਾਅਦ ਧੁੱਪ ਵੀ ਨਿਕਲੀ। ਕਈ ਹਿੱਸਿਆਂ ’ਚ ਕੇਵਲ ਬੂੰਦਾਂਬਾਦੀ ਹੋਈ ਤੇ ਕਿਤੇ ਮੀਂਹ ਪਿਆ।


ਇਸ ਦੇ ਮੱਦੇਨਜ਼ਰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਰੋਜ਼ਾਨਾ ਬੰਨ੍ਹ ਦਾ ਪਾਣੀ ਔਸਤਨ 1 ਫੁੱਟ ਵੱਧ ਰਿਹਾ ਹੈ। ਇਸ ਤਰ੍ਹਾਂ ਸਪੱਸ਼ਟ ਹੈ ਕਿ 2 ਹਫ਼ਤਿਆਂ ਤੱਕ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ।
ਉਧਰ, ਪਟਿਆਲੇ ਦਾ ਵੱਧ ਤੋਂ ਵੱਧ ਤਾਪਮਾਨ ਸਭ ਤੋਂ ਜ਼ਿਆਦਾ 38.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ, ਅੰਮ੍ਰਿਤਸਰ ਦਾ 34.6, ਬਠਿੰਡਾ ਦਾ 37.6, ਫ਼ਰੀਦਕੋਟ ਦਾ 35.5, ਬਰਨਾਲਾ ਦਾ 35.5 ਤੇ ਹੁਸ਼ਿਆਰਪੁਰ ’ਚ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਇਨ੍ਹਾਂ ਜ਼ਿਲ੍ਹਿਆਂ ਵਿਚ ਗਰਮੀ ਨੇ ਲੋਕਾਂ ਨੂੰ ਸਤਾਇਆ।

error: Content is protected !!