ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜ਼ੁਰਗਾਂ ਲਈ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖਬਰ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜ਼ੁਰਗਾਂ ਲਈ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖਬਰ

ਚੰਡੀਗੜ੍ਹ (ਵੀਓਪੀ ਬਿਊਰੋ) ਸੂਬੇ ਦੇ ਬਜ਼ੁਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਣ ਤੋਂ ਛੋਟ ਦਿੰਦੇ ਹੋਏ ਆਨਲਾਈਨ ਸੁਣਵਾਈਆਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਬਜ਼ੁਰਗਾਂ ਲਈ ਮੋਬਾਈਲ ਲਿੰਕ ਉਪਲਬਧ ਕਰਵਾਇਆ ਜਾਵੇਗਾ, ਜਿਸ ਨਾਲ ਬਜ਼ੁਰਗ ਕਿਸੇ ਵੀ ਥਾਂ ਤੋਂ ਅਦਾਲਤ ਵਿੱਚ ਪੇਸ਼ ਹੋ ਸਕਣਗੇ।

ਉਕਤ ਫੈਸਲੇ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਸਬੁੱਕ ਪੇਜ ‘ਤੇ ਵੀ ਦਿੱਤੀ ਗਈ ਹੈ।


ਪੰਜਾਬ ਸਰਕਾਰ ਦੇ ਇਸ ਕਦਮ ਨਾਲ ਸੂਬੇ ਦੇ ਬਜ਼ੁਰਗਾਂ ਨੂੰ ਸਮੇਂ ਸਿਰ ਅਦਾਲਤ ਵਿੱਚ ਪੇਸ਼ ਨਾ ਹੋਣ, ਆਉਣ-ਜਾਣ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਅਤੇ ਹੋਰ ਸਾਰੇ ਕਾਰਨਾਂ ਤੋਂ ਰਾਹਤ ਮਿਲੇਗੀ। ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੀ ਫੇਸਬੁੱਕ ‘ਤੇ ਇਸ ਫੈਸਲੇ ਸਬੰਧੀ ਪੋਸਟ ਸਾਂਝੀ ਕੀਤੀ ਹੈ।

error: Content is protected !!