ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ


ਵੀਓਪੀ ਬਿਊਰੋ, ਲਹਿਰਾਗਾਗਾ : ਕਰਜ਼ਿਆਂ ਦੇ ਸਤਾਏ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇੱਥੋਂ ਦੇ ਪਿੰਡ ਭੁਟਾਲ ਕਲਾਂ ਵਿਖੇ ਅਜਿਹਾ ਮਾਮਲਾ ਸਾਹਮਣੇ ਆਇਆ ਹੈ।


ਕਰਜ਼ੇ ਤੋਂ ਤੰਗ ਇਕ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸੁਖਪਾਲ ਸਿੰਘ (27) ਪੁੱਤਰ ਕਰਨੈਲ ਸਿੰਘ ਜੋ 3 ਏਕੜ ਜ਼ਮੀਨ ਦਾ ਮਾਲਕ ਦਸਿਆ ਜਾਂਦਾ ਹੈ, ਕਰਜ਼ਾ ਜ਼ਿਆਦਾ ਹੋਣ ਕਾਰਨ ਉਸ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਉਸ ਨੂੰ ਗੰਭੀਰ ਹਾਲਤ ’ਚ ਟੋਹਾਣਾ (ਹਰਿਆਣਾ) ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।


ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਿਤਾ ਦੀ ਮੌਤ ਕੁੱਝ ਸਮਾਂ ਪਹਿਲਾਂ ਹੋ ਗਈ ਸੀ। ਮ੍ਰਿਤਕ ਦੀ ਪਤਨੀ ਸੰਦੀਪ ਕੌਰ ਅਤੇ 7 ਸਾਲਾਂ ਪੁੱਤਰ ਕਰਨਪ੍ਰੀਤ ਸਿੰਘ ਦੋਵੇਂ ਮੰਦਬੁੱਧੀ ਹਨ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਹੈ।

error: Content is protected !!