ਚਲਦੇ ਕਬੱਡੀ ਮੈਚ ਵਿਚ ਹੋ ਗਈ ਇੰਟਰਨੈਸ਼ਨਲ ਖਿਡਾਰੀ ਦੀ ਮੌਤ

ਚਲਦੇ ਕਬੱਡੀ ਮੈਚ ਵਿਚ ਹੋ ਗਈ ਇੰਟਰਨੈਸ਼ਨਲ ਖਿਡਾਰੀ ਦੀ ਮੌਤ


ਵੀਓਪੀ ਬਿਊਰੋ, ਚੇਤਨਪੁਰਾ : ਇੱਥੇ ਚਲਦੇ ਇਕ ਕਬੱਡੀ ਮੈਚ ਦੌਰਾਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਣੇ ਆਈ ਹੈ। ਮ੍ਰਿਤਕ ਦੀ ਪਛਾਣ ਮਨੂੰ ਮਸਾਣਾ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਮੈਚ ਦੌਰਾਨ ਉਸ ਦੇ ਸਿਰ ਵਿਚ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖ਼ਤਰਾਏ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਬੱਡੀ ਕੱਪ ਚੱਲ ਰਿਹਾ ਸੀ ਤੇ ਚੱਲਦੇ ਮੈਚ ‘ਚ ਮਨੂੰ ਮਸਾਣਾ ਦੇ ਸਿਰ ਵਿਚ ਸੱਟ ਲੱਗ ਗਈ। ਸੱਟ ਵੱਜਣ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

error: Content is protected !!