ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਹਥਿਆਰ ਸਪਲਾਈ ਕਰਨ ਵਾਲਾ ਧਰਮਜੋਤ ਚੜਿਆ ਅਮਰੀਕੀ ਪੁਲਿਸ ਅੜਿੱਕੇ , ਭਾਰਤ ਲਿਆਉਣ ਦੀ ਤਿਆਰੀ

ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਹਥਿਆਰ ਸਪਲਾਈ ਕਰਨ ਵਾਲਾ ਧਰਮਜੋਤ ਚੜਿਆ ਅਮਰੀਕੀ ਪੁਲਿਸ ਅੜਿੱਕੇ , ਭਾਰਤ ਲਿਆਉਣ ਦੀ ਤਿਆਰੀ


ਵੀਓਪੀ ਬਿਊਰੋ, ਨਵੀਂ ਦਿੱਲੀ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਧਰਮਨਜੋਤ ਸਿੰਘ ਕਾਹਲੋਂ ਅਮਰੀਕੀ ਪੁਲਿਸ ਦੇ ਅੜਿੱਕੇ ਚੜ੍ਹ ਗਿਆ ਹੈ। ਯੂਐੱਸ ਪੁਲਿਸ ਵੱਲੋਂ ਕਾਹਲੋਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਭਾਰਤ ਸਰਕਾਰ ਜਲਦੀ ਹੀ ਐੱਫ.ਬੀ.ਆਈ. ਨਾਲ ਸੰਪਰਕ ਕਰ ਕੇ ਉਕਤ ਦੋਸ਼ੀ ਨੂੰ ਭਾਰਤ ਲਿਆਏਗੀ ਤਾਂ ਜੋ ਮੂਸੇਵਾਲਾ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ।

ਸੂਤਰਾਂ ਮੁਤਾਬਕ ਧਰਮਨਜੋਤ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਕਾਫੀ ਕਰੀਬੀ ਹੈ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਧਰਮਨਜੋਤ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਜੋ ਕਾਫੀ ਸਮੇਂ ਤੋਂ ਅਮਰੀਕਾ ਵਿੱਚ ਲੁਕਿਆ ਹੋਇਆ ਸੀ। ਧਰਮਨਜੋਤ ਖਿਲਾਫ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਪੰਜਾਬ ਪੁਲਿਸ ਅਤੇ ਐੱਨ.ਆਈ.ਏ. ਨੂੰ ਪਹਿਲਾਂ ਹੀ ਲੋੜੀਂਦਾ ਸੀ।


ਦੱਸ ਦੇਈਏ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੋਸਟਮਾਰਟਮ ਦੌਰਾਨ ਸਿੱਧੂ ਦੇ ਸਰੀਰ ‘ਤੇ ਗੋਲੀਆਂ ਦੇ 24 ਨਿਸ਼ਾਨ ਮਿਲੇ ਸਨ।

error: Content is protected !!