ਪੰਜਾਬੀ ਗਾਇਕ ਸਿੰਗਾ ਖਿਲਾਫ਼ ਕਪੂਰਥਲਾ ਥਾਣੇ ਵਿਚ ਮਾਮਲਾ ਦਰਜ, ਲਾਏ ਗਏ ਇਹ ਦੋਸ਼

ਪੰਜਾਬੀ ਗਾਇਕ ਸਿੰਗਾ ਖਿਲਾਫ਼ ਕਪੂਰਥਲਾ ਥਾਣੇ ਵਿਚ ਮਾਮਲਾ ਦਰਜ, ਲਾਏ ਗਏ ਇਹ ਦੋਸ਼


ਵੀਓਪੀ ਬਿਊਰੋ, ਕਪੂਰਥਲਾ-ਥਾਣਾ ਸਿਟੀ ਕਪੂਰਥਲਾ ਵਿਖੇ ਪੰਜਾਬੀ ਗਾਇਕ ਸਿੰਗਾ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਅਸ਼ਲੀਲਤਾ ਫੈਲਾਉਣ ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਦਰਜ ਕਰਵਾਇਆ ਗਿਆ ਹੈ।


ਜਾਣਕਾਰੀ ਅਨੁਸਾਰ ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਅਮਨਦੀਪ ਸਹੋਤਾ ਵਾਸੀ ਮੁਹੱਲਾ ਸ਼ਹਿਰੀਆਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ ਸਿੰਗਾ ਵਾਸੀ ਪਿੰਡ ਜਾਗਨੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਆਪਣੇ ਗੀਤਾਂ ’ਚ ਹਥਿਆਰਾਂ ਦਾ ਪ੍ਰਚਾਰ ਕਰ ਕੇ ਪੰਜਾਬ ਦੀ ਜਵਾਨੀ ਨੂੰ ਗ਼ਲਤ ਰਸਤੇ ’ਤੇ ਲੈ ਕੇ ਜਾਣ ਲਈ ਉਕਸਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਹੁਣ ਫਿਰ ਉਸ ਨੇ ਆਪਣੇ ਸਾਥੀਆਂ ਬਿਗ. ਕੇ. ਸਿੰਘ, ਅਮਨਦੀਪ ਸਿੰਘ, ਡੀ. ਓ. ਪੀ. ਵਿਰੁਨ ਵਰਮਾ ਉਰਫ ਸੋਨੂੰ ਗਿੱਲ ਤੇ ਜਤਿਨ ਅਰੋੜਾ ਨਾਲ ਮਿਲ ਕੇ ਇਕ ਮਹੀਨਾ ਪਹਿਲਾਂ ਨਵਾਂ ਗੀਤ ਲਾਂਚ ਕੀਤਾ ਹੈ, ਜਿਸ ’ਚ ਪੂਰੀ ਅਸ਼ਲੀਲਤਾ ਭਰੀ ਹੋਈ ਹੈ ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਅਜਿਹੇ ਗੀਤ ਪਰਿਵਾਰ ’ਚ ਸੁਣਨ ਦੇ ਯੋਗ ਨਹੀਂ ਹਨ। ਥਾਣਾ ਸਿਟੀ ਕਪੂਰਥਲਾ ਦੀ ਪੁਲਿਸ ਨੇ ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਦੀ ਸ਼ਿਕਾਇਤ ’ਤੇ ਗਾਇਕ ਸਮੇਤ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।

error: Content is protected !!