ਅਜ਼ਾਦੀ ਦਿਵਸ ਦੀ 76ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਮਾਨ ਨੇ 76 ਨਵੇਂ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਭੇਟ, ਕਿਹਾ- ਪਿਛਲੀਆਂ ਸਰਕਾਰਾਂ ਨੇ ਕੰਮ ਹੀ ਨਹੀਂ ਕੀਤਾ

ਅਜ਼ਾਦੀ ਦਿਵਸ ਦੀ 76ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਮਾਨ ਨੇ 76 ਨਵੇਂ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਭੇਟ, ਕਿਹਾ- ਪਿਛਲੀਆਂ ਸਰਕਾਰਾਂ ਨੇ ਕੰਮ ਹੀ ਨਹੀਂ ਕੀਤਾ

ਸੰਗਰੂਰ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇੱਕ ਟਵੀਟ ਕਰਕੇ ਮੁੱਖ ਮੰਤਰੀ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਮੀਲ ਪੱਥਰ ਕਦਮ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਲੋਕਾਂ ਦੀ ਭਲਾਈ ਲਈ ਇੱਕ ਇਤਿਹਾਸਕ ਪਹਿਲ ਹੈ।

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਤਰੱਕੀ ਨੂੰ ਕੋਈ ਨਹੀਂ ਰੋਕ ਸਕੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਆਪਣੇ ਚੰਗੇ ਭਵਿੱਖ ਲਈ ਭਗਵੰਤ ਮਾਨ ਦੀ ਸਰਕਾਰ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਤਰੱਕੀ ਨੂੰ ਕੋਈ ਨਹੀਂ ਰੋਕ ਸਕੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਆਪਣੇ ਚੰਗੇ ਭਵਿੱਖ ਲਈ ਭਗਵੰਤ ਮਾਨ ਦੀ ਸਰਕਾਰ ਨੂੰ ਚੁਣਿਆ ਹੈ। ਇੱਥੇ ਆਮ ਆਦਮੀ ਕਲੀਨਿਕ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ ਸਿਹਤ ਕ੍ਰਾਂਤੀ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੈ।

ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਦਵਾਈਆਂ ਦੇਣ ਤੋਂ ਇਲਾਵਾ 41 ਤਰ੍ਹਾਂ ਦੇ ਟੈਸਟਾਂ ਦੀ ਸੇਵਾ ਵੀ ਮੁਫ਼ਤ ਪ੍ਰਦਾਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਚੰਗੀ ਸਿਹਤ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਲੋਕਾਂ ਦੀ ਉਮਰ ਲੰਮੀ ਕਰਨ ‘ਚ ਸਹਾਈ ਹੋਵੇਗਾ।

ਪਿਛਲੀਆਂ ਸਰਕਾਰਾਂ ਵੱਲੋਂ ਆਮ ਆਦਮੀ ਦੀ ਸਿਹਤ ਵੱਲ ਧਿਆਨ ਨਾ ਦੇਣ ‘ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ‘ਤੇ ਜ਼ੋਰ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣਾ ਇਲਾਜ ਤਾਂ ਵਿਦੇਸ਼ਾਂ ਤੋਂ ਕਰਵਾਉਂਦੇ ਸਨ ਪਰ ਆਮ ਆਦਮੀ ਨੂੰ ਬਿਨਾਂ ਇਲਾਜ ਤੋਂ ਉਨ੍ਹਾਂ ਦੀ ਤਕਦੀਰ ‘ਤੇ ਛੱਡ ਦਿੰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਸਿਰਫ਼ ਵੋਟ ਬੈਂਕ ਸਮਝਿਆ ਅਤੇ ਲੋਕਾਂ ਦੀ ਜ਼ਿੰਦਗੀ ਅਤੇ ਸਿਹਤ ਦੀ ਕਦੇ ਪ੍ਰਵਾਹ ਨਹੀਂ ਕੀਤੀ।

error: Content is protected !!